ਸੜਕ ਪਾਰ ਕਰ ਰਹੇ 2 ਬੱਚਿਆਂ ਦੇ ਪਿਓ ਨੂੰ ਕਾਰ ਨੇ ਬੁਰੀ ਤਰ੍ਹਾਂ ਕੁਚਲਿਆ, ਮੌਕੇ ‘ਤੇ ਮੌਤ

0
706

ਅਬੋਹਰ, 14 ਅਕਤੂਬਰ | ਬੀਤੀ ਰਾਤ ਅਬੋਹਰ-ਸ੍ਰੀਗੰਗਾਨਗਰ ਰੋਡ ‘ਤੇ ਗਿੱਦੜਾਂਵਾਲੀ ਦੇ ਟੋਲ ਪਲਾਜ਼ਾ ਨੇੜੇ ਇਕ ਕਾਰ ਨੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇੱਥੇ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰਾਂ ਨੇ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ।

ਜਾਣਕਾਰੀ ਅਨੁਸਾਰ ਦੀਪੂ (27) ਦੋ ਬੱਚਿਆਂ ਦਾ ਪਿਤਾ ਸੀ। ਬੀਤੀ ਰਾਤ ਕਰੀਬ 10 ਵਜੇ ਗਿੱਦੜਾਂਵਾਲੀ ਮੁੱਖ ਸੜਕ ਦੇ ਕਿਨਾਰੇ ਪੈਦਲ ਜਾ ਰਿਹਾ ਸੀ। ਇਸ ਦੌਰਾਨ ਹਨੇਰਾ ਹੋਣ ਕਾਰਨ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਉਥੋਂ ਫਰਾਰ ਹੋ ਗਿਆ। ਕਾਰ ਦੀ ਟੱਕਰ ਨਾਲ ਦੀਪੂ ਦੀ ਦਰਦਨਾਕ ਮੌਤ ਹੋ ਗਈ।

ਘਟਨਾ ਦਾ ਪਤਾ ਲੱਗਦਿਆਂ ਹੀ ਮ੍ਰਿਤਕ ਦੇ ਪਰਿਵਾਰ, ਪਿੰਡ ਵਾਸੀ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਮੌਕੇ ‘ਤੇ ਪਹੁੰਚ ਗਏ ਅਤੇ ਨੈਸ਼ਨਲ ਹਾਈਵੇ ਅਥਾਰਟੀ ਖਿਲਾਫ ਰੋਸ ਪ੍ਰਗਟ ਕੀਤਾ। ਲੋਕਾਂ ਨੇ ਦੱਸਿਆ ਕਿ ਇੱਥੇ ਰੋਸ਼ਨੀ ਦਾ ਪ੍ਰਬੰਧ ਨਹੀਂ ਕੀਤਾ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਇਸ ਮਾਰਗ ’ਤੇ ਪੁਲ ਬਣਾਉਣ ਤੇ ਲਾਈਟਾਂ ਲਗਾਉਣ ਦੀ ਕਈ ਵਾਰ ਮੰਗ ਕਰ ਚੁੱਕੇ ਹਨ ਪਰ ਅਧਿਕਾਰੀ ਕੰਨਾਂ ’ਤੇ ਜੂੰ ਨਹੀਂ ਸਰਕੀ। ਇਸ ਮੰਗ ਨੂੰ ਲੈ ਕੇ ਉਨ੍ਹਾਂ ਨੇ ਟੋਲ ਪਲਾਜ਼ਾ ਨੇੜੇ ਧਰਨਾ ਦਿੱਤਾ। ਦੂਜੇ ਪਾਸੇ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)