3 ਬੱਚਿਆਂ ਦੇ ਪਿਓ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਲਾਸ਼ ਥਾਣੇ ਅੱਗੇ ਰੱਖ ਪਰਿਵਾਰ ਨੇ ਕੀਤੀ ਨਾਅਰੇਬਾਜ਼ੀ

0
837

ਖੇਮਕਰਨ | ਨਸ਼ਿਆਂ ਦੀ ਓਵਰਡੋਜ਼ ਨਾਲ ਪੰਜਾਬ ‘ਚ ਨੌਜਵਾਨਾਂ ਦੀ ਆਏ ਦਿਨ ਕਿਤੇ ਨਾ ਕਿਤੇ ਮੌਤ ਹੋ ਰਹੀ ਜੋ ਅੱਜ ਇਕ ਨੌਜਵਾਨ ਨਸ਼ੇ ਦਾ ਟੀਕਾ ਲਾਉਣ ਨਾਲ ਪਾਣੀ ਵਾਲੇ ਸੂਏ ਦੇ ਕੰਢੇ ਮੌਤ ਦੀ ਖਬਰ ਮਿਲੀ ਹੈ ਤੇ ਨੌਜਵਾਨ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ‘ਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਜਾਣਕਾਰੀ ਮੁਤਾਬਕ ਜੈਮਲ ਸਿੰਘ ਪੁੱਤਰ ਹਰਬੰਸ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੇ 3 ਛੋਟੇ-ਛੋਟੇ ਬੱਚੇ ਵੀ ਹਨ। ਪਰਿਵਾਰ ਤੇ ਐਂਟੀ ਡਰੱਗ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮਨਾਵਾਂ ਹੋਰਾਂ ਵੱਲੋਂ ਲਾਸ਼ ਨੂੰ ਪੁਲਿਸ ਚੌਕੀ ਘਰਿਆਲਾ ਦੇ ਗੇਟ ਅੱਗੇ ਰੱਖ ਕੇ ਨਾਅਰੇਬਾਜ਼ੀ ਕੀਤੀ ਗਈ।

ਐਂਟੀ ਡਰੱਗ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਪਿੰਡ ਘਰਿਆਲਾ ਵਿਖੇ ਪੁਲਿਸ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਚਿੱਟਾ, ਸਮੈਕ, ਹੈਰੋਇਨ, ਸ਼ਰੇਆਮ ਵੱਡੇ ਪੱਧਰ ‘ਤੇ ਵਿਕ ਰਿਹਾ ਹੈ।

ਪੁਲਿਸ ਨਸ਼ੇ ਦੇ ਸੌਦਾਗਰਾਂ ਨੂੰ ਫੜਨ ਤੋਂ ਕੰਨੀ ਕਤਰਾਉਂਦੀ ਹੈ ਜਿਸ ਕਾਰਨ ਅੱਜ ਬੁੱਢੇ ਮਾਪਿਆਂ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਹੈ।

ਜੋ ਵਿਅਕਤੀ ਮ੍ਰਿਤਕ ਜੈਮਲ ਸਿੰਘ ਨੂੰ ਨਾਲ ਲੈਕੇ ਗਏ ਸਨ ਉਨ੍ਹਾਂ ਦੇ ਨਾਂ ਪਰਿਵਾਰ ਵੱਲੋਂ ਪੁਲਿਸ ਨੂੰ ਦੱਸੇਂ ਗਏ। ਪੁਲਿਸ ਵਾਲਿਆਂ ਨੇ ਹਾਲੇ ਤੱਕ ਉਨ੍ਹਾਂ ਨੂੰ ਫੜਿਆ ਤੱਕ ਨਹੀਂ। ਉਨ੍ਹਾਂ ਸਰਕਾਰ ਵੱਲੋਂ ਮੁਆਵਜ਼ੇ ਦੀ ਮੰਗ ਕੀਤੀ।

ਇਸ ਮੌਕੇ ਧਰਨਾਕਾਰੀਆਂ ਨੂੰ ਚੌਕੀ ਇੰਚਾਰਜ ਘਰਿਆਲਾ ਨੇ ਵਿਸ਼ਵਾਸ ਦਿੱਤਾ ਕਿ 174 ਦੀ ਕਾਰਵਾਈ ਕੀਤੀ ਗਈ ਹੈ ਜੋ ਵੀ ਦੋਸ਼ੀ ਹੋਇਆ ਉਸ ‘ਤੇ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਂਟੀ ਡਰੱਗ ਐਸੋਸੀਏਸ਼ਨ ਦੇ ਮੈਂਬਰ, ਕਿਸਾਨ ਜਥੇਬੰਦੀਆਂ ਦੇ ਆਗੂ ਤੇ ਪਰਿਵਾਰ ਵੱਡੀ ਗਿਣਤੀ ‘ਚ ਹਾਜ਼ਰ ਸਨ।