3 ਬੱਚਿਆਂ ਦੇ ਪਿਤਾ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ

0
26287

ਫਿਰੋਜ਼ਪੁਰ | ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਸਰਕਾਰ ਵੱਲੋਂ ਦਾਅਵੇ ਕੀਤੇ ਗਏ ਸੀ ਕਿ ਚਿੱਟੇ ਦਾ ਖ਼ਾਤਮਾ ਕੀਤਾ ਜਾਵੇਗਾ ਪਰ ਅਜਿਹਾ ਹੋ ਨਹੀਂ ਰਿਹਾ । ਪਿੰਡ ਮਨਸੂਰਦੇਵਾ ਵਿਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਚਿੱਟੇ ਦੀ ਓਵਰਡੋਜ਼ ਨਾਲ ਇਕ 28 ਸਾਲਾ ਨੌਜਵਾਨ ਦੀ ਮੌਤ ਹੋ ਗਈ ।

ਮ੍ਰਿਤਕ ਬੇਅੰਤ ਸਿੰਘ ਦੇ ਪਰਿਵਾਰ ਵਿਚ ਉਸ ਦੀ ਇਕ ਬਜ਼ੁਰਗ ਮਾਤਾ ਹੈ ਤੇ ਪਿਤਾ ਨੂੰ ਵੀ ਨਜ਼ਰ ਨਹੀਂ ਆਉਂਦਾ । ਉਸ ਦੇ ਤਿੰਨ ਬੱਚੇ ਹਨ ਜਿਨ੍ਹਾਂ ‘ਚ ਦੋ ਲੜਕੇ ਤੇ ਇਕ ਲੜਕੀ ਹੈ । ਪਰਿਵਾਰ ਵਿਚ ਕਮਾਉਣ ਵਾਲਾ ਕੋਈ ਵੀ ਨਹੀਂ । ਪਰਿਵਾਰ ਦੀ ਮਾਲੀ ਹਾਲਤ ਵੀ ਕਾਫੀ ਮਾੜੀ ਹੈ । ਪਿੰਡ ਵਾਸੀਆਂ ਨੇ ਸਰਕਾਰ ਅੱਗੇ ਅਪੀਲ ਕੀਤੀ ਕਿ ਇਨ੍ਹਾਂ ਦੇ ਪਰਿਵਾਰ ਦੀ ਮਦਦ ਜ਼ਰੂਰ ਕੀਤੀ ਜਾਵੇ ।

ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ । ਚਿੱਟਾ ਹਲਕੇ ਅੰਦਰ ਸ਼ਰੇਆਮ ਵਿਕ ਰਿਹਾ ਹੈ। ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ, ਜਿਸ ਨੂੰ ਰੋਕਣ ਵਿੱਚ ਸਰਕਾਰਾਂ ਅਤੇ ਪੁਲਿਸ ਫੇਲ੍ਹ ਸਾਬਤ ਹੋ ਰਹੀ ਹੈ