ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਰਵਿੰਦਰਪਾਲ ਸਿੰਘ (35) ਪੁੱਤਰ ਰਾਮ ਸਿੰਘ ਵਾਸੀ ਟਾਂਡਾ ਵਜੋਂ ਹੋਈ ਹੈ। ਮ੍ਰਿਤਕ ਵਿਅਕਤੀ 3 ਧੀਆਂ ਦਾ ਪਿਓ ਸੀ। ਮ੍ਰਿਤਕ ਨੌਜਵਾਨ ਕੋਲੋਂ ਸਰਿੰਜਾਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਥਾਣਾ ਮੁਖੀ ਟਾਂਡਾ ਐਸ. ਆਈ. ਮਲਕੀਅਤ ਸਿੰਘ ਤੇ ਡੀ.ਐਸ.ਪੀ. ਕੁਲਵੰਤ ਸਿੰਘ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।