5 ਧੀਆਂ ਦੇ ਪਿਓ ਦੀ ਕਰੰਟ ਨਾਲ ਮੌਤ, ਝੋਨੇ ਨੂੰ ਪਾਣੀ ਲਾਉਣ ਗਿਆ ਸੀ ਕਿਸਾਨ

0
1236

ਨੰਗਲ| ਨੰਗਲ ਨੇੜਲੇ ਪਿੰਡ ਕਲਿੱਤਰਾਂ ਵਿਖੇ ਅੱਛਰ ਸਿੰਘ ਪੁੱਤਰ ਪ੍ਰੀਤਮ ਸਿੰਘ ਨਾਮਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਆਪਣੇ ਖੇਤ ’ਚ ਝੋਨੇ ਦੀ ਫ਼ਸਲ ਨੂੰ ਪਾਣੀ ਲਾਉਣ ਗਿਆ ਸੀ ਤੇ ਜਿਵੇਂ ਹੀ ਕਿਸਾਨ ਮੋਟਰ ਬੰਦ ਕਰ ਰਿਹਾ ਸੀ ਕਿ ਇਸ ਦੌਰਾਨ ਉਸ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗਾ।

ਕਿਸਾਨ ਨੂੰ ਤੁਰੰਤ ਸਿਵਲ ਹਸਪਤਾਲ ਨੰਗਲ ਵਿਖੇ ਲਿਜਾਇਆ ਗਿਆ। ਪਰ ਉਸ ਸਮੇਂ ਤਕ ਕਿਸਾਨ ਦੀ ਮੌਤ ਹੋ ਚੁੱਕੀ ਸੀ। ਦੂਜੇ ਪਾਸੇ ਤਫ਼ਤੀਸ਼ੀ ਅਫ਼ਸਰ ਏਐੱਸਆਈ ਕੁਲਵਿੰਦਰ ਸਿੰਘ ਨੇ ਕਿਸਾਨ ਅੱਛਰ ਸਿੰਘ ਪੁੱਤਰ ਪ੍ਰੀਤਮ ਸਿੰਘ ਦੀ ਕਰੰਟ ਲੱਗਣ ਨਾਲ ਹੋਈ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।