ਬਠਿੰਡਾ | ਪੰਜਾਬ ‘ਚ ਬਿਜਲੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਝੋਨੇ ਦੀ ਲੁਆਈ ਅਤੇ ਪੈ ਰਹੀ ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ ਹੁਣ 13000 ਮੈਗਾਵਾਟ ਤੋਂ ਪਾਰ ਹੋ ਗਈ ਹੈ।
ਇਸ ਸੰਕਟ ਨੂੰ ਦੂਰ ਕਰਨ ਲਈ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਬਿਜਲੀ ਉਤਪਾਦਨ ਵਧਾਉਣ ਲਈ ਕਿਹਾ ਹੈ।
ਦੂਜੇ ਪਾਸੇ ਤਲਵੰਡੀ ਸਾਬੋ ਵਿਖੇ ਸਥਿਤ ਪਾਵਰ ਪਲਾਂਟ ਦੀ ਤੀਜੀ ਇਕਾਈ ਵੀ ਖਰਾਬ ਹੋ ਗਈ ਹੈ। PSPCL ਲਈ ਬਿਜਲੀ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨਾ ਅਤੇ ਸੂਬੇ ਵਿਚ ਖਪਤਕਾਰਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣਾ ਇਕ ਚੁਣੌਤੀ ਸਾਬਿਤ ਹੋ ਰਿਹਾ ਹੈ।
ਬਿਜਲੀ ਸੰਕਟ ‘ਤੇ ਕਾਬੂ ਪਾਉਣ ਲਈ ਹੁਣ PSPCL ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੋਂ ਮਦਦ ਮੰਗੀ ਹੈ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)