ਫਾਜ਼ਿਲਕਾ : ਮੰਦਰ ਮੱਥਾ ਟੇਕਣ ਗਈ ਲੜਕੀ ਦਾ ਨੌਜਵਾਨ ਨੇ ਵੱਢਿਆ ਗਲਾ, 2 ਦਿਨਾਂ ਤੋਂ ਮੁੰਡਾ ਕਰ ਰਿਹਾ ਸੀ ਪ੍ਰੇਸ਼ਾਨ

0
965

ਫਾਜ਼ਿਲਕਾ, 11 ਸਤੰਬਰ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਸਥਾਨਕ ਪੁਰਾਣੇ ਫਾਜ਼ਿਲਕਾ ਰੋਡ ’ਤੇ ਸਥਿਤ ਜੋਹੜੀ ਮੰਦਰ ਵਿਚ ਆਪਣੀ ਮਾਂ ਨਾਲ ਮੱਥਾ ਟੇਕਣ ਆਈ ਨੌਜਵਾਨ ਕੁੜੀ ਦਾ ਮੰਦਰ ਵਿਚ ਲੁਕ ਕੇ ਬੈਠੇ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਦਿੱਤਾ। ਇਸ ਦੌਰਾਨ ਕੁੜੀ ਨੂੰ ਬੇਹੱਦ ਗੰਭੀਰ ਹਾਲਤ ਵਿਚ ਤੁਰੰਤ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ, ਜਿਥੇ ਉਸ ਦੀ ਹਾਲਤ ਨੂੰ ਵੇਖਦਿਆਂ ਉਸ ਨੂੰ ਰੈਫਰ ਕਰ ਦਿੱਤਾ ਗਿਆ।

क्राइम सीन पर जांच करती हुई महिला पुलिसकर्मी

ਘਟਨਾ ਤੋਂ ਬਾਅਦ ਆਰੋਪੀ ਫਰਾਰ ਹੋ ਗਿਆ। ਕੁੜੀ ਦੀ ਮਾਂ ਨੇ ਗੁਆਂਢੀਆਂ ਦੀ ਮਦਦ ਨਾਲ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਰੈਫਰ ਕਰ ਦਿੱਤਾ ਗਿਆ, ਪਰਿਵਾਰ ਵਾਲੇ ਉਸ ਨੂੰ ਸ਼੍ਰੀ ਗੰਗਾਨਗਰ ਲੈ ਗਏ।

ਇਸ ਵਾਰਦਾਤ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਅਰੁਣ ਮੁੰਡਨ ਅਤੇ ਥਾਣਾ ਮੁਖੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ। ਸੂਤਰਾਂ ਮੁਤਾਬਕ ਉਕਤ ਕੁੜੀ ਸਥਾਨਕ ਗਊਸ਼ਾਲਾ ਰੋਡ ’ਤੇ ਸਥਿਤ ਇਕ ਸ਼ੋਅਰੂਮ ਵਿਚ ਕੰਮ ਕਰਦੀ ਸੀ ਅਤੇ ਪਿਛਲੇ 2 ਦਿਨਾਂ ਤੋਂ ਇਕ ਮੁੰਡਾ ਉਸ ਨੂੰ ਪ੍ਰੇਸ਼ਾਨ ਵੀ ਕਰ ਰਿਹਾ ਸੀ, ਜਿਸ ਬਾਰੇ ਵਿਚ ਸ਼ੋਅਰੂਮ ਮਾਲਕ ਨੇ ਉਸ ਦੇ ਪਰਿਵਾਰ ਵਾਲਿਆਂ ਨੂੰ ਵੀ ਦੱਸਿਆ ਸੀ।