ਫਾਜ਼ਿਲਕਾ : ਢਾਈ ਮਹੀਨਿਆਂ ਤੋਂ ਕਿੰਨਰ ਬਣ ਕੇ ਘੁੰਮ ਰਿਹਾ ਤਸਕਰ ਚੜ੍ਹਿਆ ਪੁਲਿਸ ਅੜਿੱਕੇ

0
1250

ਫਾਜ਼ਿਲਕਾ, 12 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ਼ਰਾਬ ਤਸਕਰੀ ਦੇ ਮਾਮਲੇ ਵਿਚ ਭਗੌੜੇ ਮੁਲਜ਼ਮ ਨੂੰ ਫਾਜ਼ਿਲਕਾ ਪੀ.ਓ. ਸਟਾਫ ਦੀ ਪੁਲਿਸ ਨੇ ਕਾਬੂ ਕਰ ਲਿਆ। ਮੁਲਜ਼ਮ ਪਿਛਲੇ 78 ਦਿਨਾਂ ਤੋਂ ਔਰਤ ਦੇ ਕੱਪੜੇ ਪਾ ਕੇ ਕਿੰਨਰ ਦੇ ਭੇਸ ਵਿਚ ਘੁੰਮ ਰਿਹਾ ਸੀ। ਅਦਾਲਤ ਨੇ ਮੁਲਜ਼ਮ ਨੂੰ ਹੈਰੋਇਨ ਅਤੇ ਨਾਜਾਇਜ਼ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੋਇਆ ਹੈ।

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੀ.ਓ. ਸਟਾਫ਼ ਦੇ ਇੰਚਾਰਜ ਏ.ਐਸ.ਆਈ. ਰਤਨ ਲਾਲ ਨੇ ਦੱਸਿਆ ਕਿ 10 ਜੂਨ 2019 ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਕਥਿਤ ਦੋਸ਼ੀ ਸੁਰਿੰਦਰ ਸਿੰਘ ਉਰਫ਼ ਬੱਬੂ ਵਾਸੀ ਚੱਕ ਬਲੋਚਾ ਮਹਾਲਮ, ਫਿਲਹਾਲ ਸ਼ੇਖਾ ਵਾਲੀ ਬਸਤੀ ਨੇੜੇ ਜ਼ੀਰਾ ਗੇਟ ਫ਼ਿਰੋਜ਼ਪੁਰ ਨੂੰ 2 ਹਜ਼ਾਰ ਲੀਟਰ ਲਾਹਣ ਸਮੇਤ ਕਾਬੂ ਕੀਤਾ ਸੀ, ਜਿਸ ‘ਤੇ ਪੁਲਿਸ ਵੱਲੋਂ ਧਾਰਾ 61/1/14 ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਬੱਬੂ ਆਪਣੀ ਪਛਾਣ ਛੁਪਾਉਣ ਲਈ ਔਰਤ ਦੇ ਕੱਪੜਿਆਂ ਵਿਚ ਕਿੰਨਰ ਬਣ ਕੇ ਸ਼ੇਖਾ ਵਾਲੀ ਬਸਤੀ ਨੇੜੇ ਜ਼ੀਰਾ ਗੇਟ ਫ਼ਿਰੋਜ਼ਪੁਰ ਵਿਚ ਲੁਕਿਆ ਹੋਇਆ ਸੀ। ਜਦੋਂ ਉਸ ਨੂੰ ਕਾਬੂ ਕਰਕੇ ਪਛਾਣ ਪੱਤਰ ਦਿਖਾਉਣ ਲਈ ਕਿਹਾ ਤਾਂ ਉਹ ਆਪਣੀ ਪਛਾਣ ਨਹੀਂ ਦੱਸ ਸਕਿਆ। ਪੁਲਿਸ ਨੇ ਪੂਰੀ ਜਾਂਚ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)