ਫਾਜ਼ਿਲਕਾ : ਪਾਣੀ ਦੀ ਡਿੱਗੀ ‘ਚੋਂ ਮਿਲੀ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਲਾ.ਸ਼, ਕਤਲ ਦਾ ਸ਼ੱਕ

0
2812

ਫਾਜ਼ਿਲਕਾ| ਫਾਜ਼ਿਲਕਾ ‘ਚ ਪਾਣੀ ਦੀ ਡਿੱਗੀ ‘ਚੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਰੀ ਮੁਤਾਬਕ ਇਹ ਘਟਨਾ ਬੁੱਧਵਾਰ ਰਾਤ ਕਰੀਬ 11 ਵਜੇ ਵਾਪਰੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਤਿੰਨ ਭੈਣਾਂ ਦਾ ਭਰਾ ਸੀ ਅਤੇ ਉਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ।

ਥਾਣਾ ਸਿਟੀ ਇੰਚਾਰਜ ਚੰਦਰ ਸ਼ੇਖਰ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਥੇ ਇੱਕ ਡਿੱਗੀ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ। ਲਾਸ਼ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਵੱਲੋਂ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਮ੍ਰਿਤਕ ਦਾ ਨਾਂ ਭੂਸ਼ਨ ਸਪੁੱਤਰ ਖੁਸ਼ੀ ਲਾਲ ਵਾਸੀ ਅੰਨੀ ਦਿੱਲੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ https://bit.ly/3Iay74n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ