ਸ੍ਰੀ ਮੁਕਤਸਰ ਸਾਹਿਬ | ਨਸ਼ਿਆਂ ਨੂੰ ਖਤਮ ਕਰਨ ਲਈ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਫੜਿਆ ਜਾਂਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਨਾਕੇ ਦੌਰਾਨ ਪੁਲਿਸ ਵੱਲੋਂ ਇਕ ਸ਼ੱਕੀ ਕਾਰ ਨੂੰ ਰੋਕਿਆ ਗਿਆ ਤੇ ਉਸ ਨੇ ਆਪਣਾ ਨਾਂ ਮੁਕੇਸ਼ ਕੁਮਾਰ ਪੁੱਤਰ ਇੰਦਰਸੇਨ ਵਾਸੀ ਰਾਮਸਰਾ ਫਾਜ਼ਿਲਕਾ ਦੱਸਿਆ।
ਗੱਡੀ ਵਿਚ ਪਏ ਬੈਗ ਦੀ ਤਲਾਸ਼ੀ ਲਈ ਤਾਂ 24 ਲੱਖ ਰੁਪਏ ਬਰਾਮਦ ਹੋਏ। ਪੁਲਿਸ ਵੱਲੋਂ ਇਸ ਬਾਰੇ ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ, ਜਿਸ ‘ਤੇ ਇਨਕਮ ਟੈਕਸ ਵਿਭਾਗ ਵੱਲੋਂ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।