ਫਿਰੋਜ਼ਪੁਰ : ਦਾਜ ਲਈ ਵਿਆਹੁਤਾ ਦੀ ਬੇਰਹਿਮੀ ਨਾਲ ਕੁੱਟਮਾਰ, ਜ਼ਬਰਦਸਤੀ ਮੂੰਹ ‘ਚ ਪਾਇਆ ਜ਼ਹਿਰ, ਮੌਤ

0
2867

ਫਿਰੋਜ਼ਪੁਰ| ਫਿਰੋਜ਼ਪੁਰ ‘ਚ ਦਾਜ ਦੀ ਖਾਤਰ ਸਹੁਰੇ ਪਰਿਵਾਰ ਵੱਲੋਂ ਵਿਆਹੁਤਾ ਨੂੰ ਜ਼ਬਰਦਸਤੀ ਜ਼ਹਿਰ ਪਿਲਾ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤੀ ਨੂੰ ਸਰਕਾਰੀ ਨੌਕਰੀ ਮਿਲਣ ‘ਤੇ ਸਹੁਰੇ ਵਾਲੇ ਦਾਜ ‘ਚ ਕਾਰ ਦੀ ਮੰਗ ਕਰ ਰਹੇ ਸਨ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਮੁਲਜ਼ਮ ਸਹੁਰੇ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਮੁਲਜ਼ਮਾਂ ਦੀ ਪਛਾਣ ਪਤੀ ਹਰਦੀਪ ਸਿੰਘ ਪੁੱਤਰ ਗੁਰਬਚਨ ਸਿੰਘ, ਸਹੁਰਾ ਗੁਰਬਚਨ ਸਿੰਘ ਪੁੱਤਰ ਹਰਨਾਮ ਸਿੰਘ, ਸੱਸ ਕ੍ਰਿਸ਼ਨਾ ਰਾਣੀ ਪਤਨੀ ਗੁਰਬਚਨ ਸਿੰਘ ਅਤੇ ਨਿਰਮਲ ਕੌਰ ਪੁੱਤਰੀ ਗੁਰਬਚਨ ਸਿੰਘ ਵਾਸੀ ਅਹਿਮਦ ਫੜੀ ਲੱਖੋਕੇ, ਬਹਿਰਾਮ, ਜ਼ਿਲ੍ਹਾ ਫਿਰੋਜ਼ਪੁਰ ਦੇ ਰੂਪ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਪਤੀ ਦੀ ਗ੍ਰਿਫਤਾਰੀ ਵੀ ਪੁਲਿਸ ਨੇ ਕਰ ਲਈ ਹੈ।

ਹੈਸੀਅਤ ਮੁਤਾਬਕ ਦਿੱਤਾ ਸੀ ਦਾਜ
ਪੀੜਤਾ ਦੇ ਭਰਾ ਮਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਲਕ ਜੱਦਾ ਅਮੀਰਖਾਸ ਜ਼ਿਲ੍ਹਾ ਫਾਜ਼ਿਲਕਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਭੈਣ ਪਰਮਜੀਤ ਕੌਰ (25) ਦਾ ਵਿਆਹ ਸਾਢੇ ਤਿੰਨ ਸਾਲ ਪਹਿਲਾਂ ਹਰਦੀਪ ਸਿੰਘ ਨਾਲ ਧੂਮ-ਧਾਮ ਨਾਲ ਹੋਇਆ ਸੀ। ਵਿਆਹ ਵਿੱਚ ਉਨ੍ਹਾਂ ਦੀ ਹੈਸੀਅਤ ਮੁਤਾਬਕ ਦਾਜ ਦਿੱਤਾ ਗਿਆ ਸੀ ਪਰ ਭੈਣ ਦੇ ਸਹੁਰੇ ਵਾਲੇ ਦਾਜ ਤੋਂ ਖੁਸ਼ ਨਹੀਂ ਸਨ। ਉਹ ਦਾਜ ਵਿੱਚ ਕਾਰ ਦੀ ਮੰਗ ਕਰ ਰਹੇ ਸਨ।

ਜਲਾਲਾਬਾਦ ਦੇ ਨਿੱਜੀ ਹਸਪਤਾਲ ‘ਚ ਦਾਖਲ
ਮੁਲਜ਼ਮ ਨੇ ਉਸ ਦੀ ਭੈਣ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਮੂੰਹ ਵਿੱਚ ਕੋਈ ਜ਼ਹਿਰੀਲਾ ਪਦਾਰਥ ਪਾ ਦਿੱਤਾ। ਸੂਚਨਾ ਮਿਲਣ ‘ਤੇ ਉਹ ਭੈਣ ਦੇ ਸਹੁਰੇ ਅਹਿਮਦ ਫੜੀ ਪਹੁੰਚੇ ਅਤੇ ਪਰਮਜੀਤ ਨੂੰ ਜਲਾਲਾਬਾਦ ਦੇ ਮਿੱਡਾ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਉਸ ਦੀ ਹਾਲਤ ਵਿਗੜਦੀ ਦੇਖ ਉਸ ਨੂੰ ਇਲਾਜ ਲਈ ਮੋਗਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਪਰ ਉਦੋਂ ਤੱਕ ਪਰਮਜੀਤ ਦੀ ਮੌਤ ਹੋ ਚੁੱਕੀ ਸੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ