ਫਰੀਦਕੋਟ ‘ਚ ਮਹਿਲਾ SHO ਨੂੰ ਮਾਰੀ ਗੋਲੀ, ਗੰਭੀਰ ਹਾਲਤ ‘ਚ ਕੀਤਾ DMC ਰੈਫਰ

0
1340

ਫਰੀਦਕੋਟ | ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਉਸ ਦੀ ਛਾਤੀ ਵਿੱਚ ਲੱਗੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਟੀਮ ਉਸ ਦੇ ਇਲਾਜ ਵਿਚ ਲੱਗੀ ਹੋਈ ਹੈ।

ਫਰੀਦਕੋਟ ਦੇ ਐਸਪੀ ਜਸਮੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋਗਿੰਦਰ ਕੌਰ ਨੂੰ ਆਪਣੇ ਹੀ ਸਰਵਿਸ ਰਿਵਾਲਵਰ ਤੋਂ ਗੋਲੀ ਮਾਰੀ ਗਈ ਸੀ। ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਉਹ ਆਪਣਾ ਸਰਵਿਸ ਰਿਵਾਲਵਰ ਲਾਕਰ ਵਿੱਚ ਰੱਖ ਰਹੀ ਸੀ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸ ਦੇਈਏ ਕਿ ਜੋਗਿੰਦਰ ਕੌਰ ਨੂੰ ਇੱਕ ਮਹੀਨਾ ਪਹਿਲਾਂ ਗੋਲੇਵਾਲਾ ਚੌਕੀ ਦਾ ਇੰਚਾਰਜ ਬਣਾਇਆ ਗਿਆ ਸੀ।