ਫਿਰੋਜ਼ਪੁਰ : ਨਾਜਾਇਜ਼ ਸਬੰਧਾਂ ਕਾਰਨ 23 ਸਾਲ ਦੇ ਨੌਜਵਾਨ ਦਾ ਕਤਲ, 3 ਨਾਮਜ਼ਦ

0
359

ਫਿਰੋਜ਼ਪੁਰ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਸਥਾਨਕ ਗੁਰੂ ਤੇਗ ਬਹਾਦਰ ਨਗਰ ਵਿਖੇ ਨਾਜਾਇਜ਼ ਸਬੰਧਾਂ ਨੂੰ ਲੈ ਕੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਥਾਣਾ ਸਿਟੀ ਜ਼ੀਰਾ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬੂਟਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਜ਼ੀਰਾ ਨੇ ਦੱਸਿਆ ਕਿ ਦੋਸ਼ੀ ਸ਼ਿੰਦਰਪਾਲ ਕੌਰ ਪਤਨੀ ਗੋਰਾ, ਗੋਰਾ ਪੁੱਤਰ ਸਤਨਾਮ ਸਿੰਘ ਉਰਫ ਸੱਤਾ ਅਤੇ ਬਲਕਾਰ ਸਿੰਘ ਉਰਫ ਜੱਗਾ ਪੁੱਤਰ ਸਤਨਾਮ ਸਿੰਘ ਵਾਸੀਆਨ ਗੁਰੂ ਤੇਗ ਬਹਾਦਰ ਨਗਰ ਜ਼ੀਰਾ ਵੱਲੋਂ ਉਸ ਦੇ ਲੜਕੇ ਹਰਮਨਪ੍ਰੀਤ ਸਿੰਘ 23 ਸਾਲ ਨੂੰ ਵਰਗਲਾ ਕੇ ਆਪਣੇ ਘਰ ਬੁਲਾ ਕੇ ਉਸ ਦੇ ਗੰਭੀਰ ਸੱਟਾਂ ਮਾਰੀਆਂ ਗਈਆਂ।

Jaggi Vasudev | Can you predict death? - Telegraph India

ਉਸ ਦੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦੌਰਾਨੇ ਇਲਾਜ ਮੌਤ ਹੋ ਗਈ। ਵਜ੍ਹਾ ਰੰਜਿਸ਼ ਇਹ ਹੈ ਕਿ ਸ਼ਿੰਦਰ ਕੌਰ ਅਤੇ ਹਰਮਨਪ੍ਰੀਤ ਸਿੰਘ ਦੇ ਨਾਜਾਇਜ਼ ਸਬੰਧ ਸਨ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਮੁੱਖ ਅਫਸਰ ਦੀਪਿਕਾ ਰਾਣੀ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)