ਫ਼ਿਰੋਜ਼ਪੁਰ : ਝੋਨਾ ਲਾਉਂਦਿਆਂ ਖੰਭੇ ਤੋਂ ਕਰੰਟ ਲੱਗਣ ਨਾਲ 14 ਸਾਲਾ ਲੜਕੀ ਦੀ ਦਰਦਨਾਕ ਮੌਤ

0
435

ਫ਼ਿਰੋਜ਼ਪੁਰ| ਜ਼ਿਲ੍ਹੇ ਦੇ ਪਿੰਡ ਨਵਾਂ ਕਿਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਿੰਡ ਨਵਾਂ ਕਿਲਾ ਵਿੱਚ ਝੋਨੇ ਦੀ ਲੁਆਈ ਕੀਤੀ ਜਾ ਰਹੀ ਹੈ। ਇਸ ਦੌਰਾਨ ਇੱਕ ਗਰੀਬ ਪਰਿਵਾਰ ਵੀ ਆਪਣੇ ਘਰ ਦੇ ਨੇੜੇ ਖੇਤਾਂ ਵਿੱਚ ਝੋਨਾ ਲਾ ਰਿਹਾ ਸੀ। ਜਿੱਥੇ ਪਰਿਵਾਰ ਦੀ 14 ਸਾਲਾ ਲੜਕੀ ਮੋਟਰ ਤੋਂ ਪਾਣੀ ਪੀਣ ਲਈ ਗਈ ਤਾਂ ਮੋਟਰ ਨੇੜੇ ਬਿਜਲੀ ਦੇ ਖੰਭੇ ਤੋਂ ਕਰੰਟ ਲੱਗ ਗਿਆ।

ਇਸ ਦਰਦਨਾਕ ਹਾਦਸੇ ‘ਚ 14 ਸਾਲਾ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਵੀਨ ਕੌਰ ਵਜੋਂ ਹੋਈ ਹੈ। ਉਧਰ, ਮ੍ਰਿਤਕ ਦੇ ਰਿਸ਼ਤੇਦਾਰ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਪ੍ਰਵੀਨ ਨੂੰ ਮ੍ਰਿਤਕ ਐਲਾਨ ਦਿੱਤਾ।

ਦੂਜੇ ਪਾਸੇ ਇਸ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਡਾ ਪਰਿਵਾਰ ਗਰੀਬ ਪਰਿਵਾਰ ਹੈ ਅਤੇ ਦੋ ਭੈਣਾਂ ਦੇ ਨਾਲ ਇੱਕ ਭਰਾ ਵੀ ਹੈ ਜੋ ਅਜੇ ਜਵਾਨ ਹੈ ਅਤੇ ਪਰਿਵਾਰ ਵਿੱਚ ਕੋਈ ਵੀ ਕਮਾਉਣ ਵਾਲਾ ਨਹੀਂ ਹੈ। ਇਸ ਲਈ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਗਰੀਬ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ