ਫਿਰੋਜ਼ਪੁਰ : ਸਕੂਲ ਗਈ 9ਵੀਂ ਦੀ ਵਿਦਿਆਰਥਣ ਲਾਪਤਾ, ਘਰਦੇ ਲੱਭ-ਲੱਭ ਥੱਕੇ, ਕਿਤਿਓਂ ਨੀਂ ਮਿਲ ਰਹੀ ਕੋਈ ਸੂਹ

0
1169

ਫਿਰੋਜ਼ਪੁਰ| ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿੱਚ ਪੜ੍ਹਦੀ 9ਵੀਂ ਜਮਾਤ ਦੀ ਵਿਦਿਆਰਥਣ 3 ਜੁਲਾਈ ਦੀ ਸਵੇਰ ਸਕੂਲ ਗਈ ਸੀ, ਪਰ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਨਹੀਂ ਆਈ। ਧੀ ਦੀ ਭਾਲ ਲਈ ਰਿਸ਼ਤੇਦਾਰਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਕਿਤੇ ਵੀ ਕੋਈ ਸੁਰਾਗ ਨਹੀਂ ਲੱਗਾ। ਬੇਟੀ ਨੂੰ ਲੱਭਣ ਲਈ ਮਜਬੂਰ ਹੋ ਕੇ ਪੀੜਤ ਪਰਿਵਾਰ ਨੂੰ ਹੁਣ ਪੁਲਿਸ ਦੀ ਮਦਦ ਲੈਣੀ ਪਈ ਹੈ।

ਗੁਰੂਹਰਸਹਾਏ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਅਜੇ ਨਾਬਾਲਗ ਹੈ। 3 ਜੁਲਾਈ ਦੀ ਸਵੇਰ ਨੂੰ ਉਹ ਸਕੂਲ ਜਾਣ ਲਈ ਘਰੋਂ ਨਿਕਲੀ ਸੀ। ਉਦੋਂ ਤੋਂ ਉਹ ਵਾਪਸ ਨਹੀਂ ਪਰਤੀ। ਉਨ੍ਹਾਂ ਨੇ ਬੇਟੀ ਦੀ ਕਾਫੀ ਭਾਲ ਕੀਤੀ ਪਰ ਕਿਤੇ ਵੀ ਕੋਈ ਸੁਰਾਗ ਨਹੀਂ ਮਿਲਿਆ।

ਅਜਿਹੇ ‘ਚ ਹੁਣ ਸਮਝ ਨਹੀਂ ਆ ਰਹੀ ਕਿ ਉਸ ਦੀ ਬੇਟੀ ਨਾਲ ਕੀ ਹੋਇਆ। ਉਨ੍ਹਾਂ ਲੋਕਾਂ ਨੂੰ ਸ਼ੱਕ ਹੈ ਕਿ ਕੋਈ ਵਿਅਕਤੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ।

ਹਾਲਾਂਕਿ ਉਨ੍ਹਾਂ ਦੀ ਬੇਟੀ ਅਜੇ ਬਹੁਤ ਛੋਟੀ ਹੈ। ਅਜਿਹੇ ‘ਚ ਜੋ ਵੀ ਵਿਅਕਤੀ ਉਸ ਦੀ ਬੇਟੀ ਨੂੰ ਧੋਖਾ ਦੇ ਕੇ ਆਪਣੇ ਨਾਲ ਲੈ ਗਿਆ, ਉਸ ਨੇ ਵੱਡਾ ਅਪਰਾਧ ਕੀਤਾ ਹੈ। ਹੁਣ ਉਨ੍ਹਾਂ ਲੋਕਾਂ ਨੂੰ ਪੁਲਿਸ ਤੋਂ ਹੀ ਉਮੀਦ ਹੈ।

ਦੂਜੇ ਪਾਸੇ ਐਸਆਈ ਗੁਰਦੀਪ ਕੌਰ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਵਿਦਿਆਰਥਣ ਨੂੰ ਬਰਾਮਦ ਕਰਨ ਦੇ ਨਾਲ-ਨਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ