ਫਿਰੋਜ਼ਪੁਰ : ਜਾਅਲੀ ਦਸਤਾਵੇਜ਼ ਨਾਲ ਆਟਾ-ਦਾਲ ਸਕੀਮ ਦਾ ਫਾਇਦਾ ਲੈਣ ਵਾਲੇ ਪਤੀ-ਪਤਨੀ ‘ਤੇ ਮਾਮਲਾ ਦਰਜ, 12 ਕਿੱਲਿਆਂ ਦੇ ਹਨ ਮਾਲਕ

0
3146

ਫਿਰੋਜ਼ਪੁਰ, 23 ਦਸੰਬਰ | ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਆਟਾ-ਦਾਲ ਸਕੀਮ ਲੈਣ ਵਾਲੇ 12 ਕਿੱਲਿਆਂ ਦੇ ਮਾਲਕ ਪਤੀ-ਪਤਨੀ ਖ਼ਿਲਾਫ਼ ਥਾਣਾ ਘੱਲ ਖੁਰਦ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਦਰਖਾਸਤ ਨੰਬਰ 3632 ਸਪੈਸ਼ਲ ਪੀਸੀ ਰਾਹੀਂ ਭੁਪਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ, ਸੁਰਜੀਤ ਸਿੰਘ ਪੁੱਤਰ ਸੂਰਤ ਸਿੰਘ ਵਾਸੀਆਨ ਪਿੰਡ ਰੱਤਾ ਖੇੜਾ ਬਾਜਾ ਕੋਤਵਾਲ ਨੇ ਦੱਸਿਆ ਕਿ ਪ੍ਰਤਾਪ ਸਿੰਘ ਪੁੱਤਰ ਮੇਜਰ ਸਿੰਘ, ਬਲਜੀਤ ਕੌਰ ਪਤਨੀ ਪ੍ਰਤਾਪ ਸਿੰਘ ਵੱਲੋਂ ਪੰਜਾਬ ਸਰਕਾਰ ਦੀ ਨਵੀਂ ਆਟਾ-ਦਾਲ ਸਕੀਮ ਅਧੀਨ ਲਾਭ ਲੈਣ ਲਈ ਭਰੇ ਗਏ ਸਵੈ ਘੋਸ਼ਣਾ ਫਾਰਮ ਵਿਚ ਦਰਜ ਸ਼ਰਤਾਂ ਜੋ ਕਿ ਇਹ ਸਹੂਲਤ 2-1/2 ਕਿੱਲੇ ਤੋਂ ਘੱਟ ਜ਼ਮੀਨ ਵਾਲੇ ਪਰਿਵਾਰ ਹੀ ਲੈ ਸਕਦੇ ਹਨ, ਜਦਕਿ ਇਨ੍ਹਾਂ ਕੋਲ ਕਰੀਬ 12 ਕਿੱਲੇ ਜ਼ਮੀਨ ਹੈ, ਜੋ ਇਨ੍ਹਾਂ ਨੇ ਰਾਸ਼ਨ ਕਾਰਡ ਬਣਵਾ ਕੇ ਅਤੇ ਰਾਸ਼ਨ ਹਾਸਲ ਕਰਕੇ ਸਰਕਾਰ ਨਾਲ ਠੱਗੀ ਮਾਰੀ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਆਰੋਪੀ ਜਾਅਲੀ ਦਸਤਾਵੇਜ਼ ਬਣਵਾ ਕੇ ਸਰਕਾਰ ਵੱਲੋਂ ਚਲਾਈ ਗਈ ਆਟਾ-ਦਾਲ ਸਕੀਮ ਦਾ ਨਾਜਾਇਜ਼ ਫਾਇਦਾ ਲੈ ਰਹੇ ਹਨ, ਜੋ ਕਿ ਇਹ ਸਕੀਮ ਦੀਆਂ ਸ਼ਰਤਾਂ ਅਨੁਸਾਰ ਹੱਕਦਾਰ ਨਹੀਂ ਹਨ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਪੜਤਾਲ ਵਿਚ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਹੈ।