<p><strong>ਫਿਰੋਜ਼ਪੁਰ&comma; 23 ਦਸੰਬਰ &vert;<&sol;strong> ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਆਟਾ-ਦਾਲ ਸਕੀਮ ਲੈਣ ਵਾਲੇ 12 ਕਿੱਲਿਆਂ ਦੇ ਮਾਲਕ ਪਤੀ-ਪਤਨੀ ਖ਼ਿਲਾਫ਼ ਥਾਣਾ ਘੱਲ ਖੁਰਦ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਦਰਖਾਸਤ ਨੰਬਰ 3632 ਸਪੈਸ਼ਲ ਪੀਸੀ ਰਾਹੀਂ ਭੁਪਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ&comma; ਸੁਰਜੀਤ ਸਿੰਘ ਪੁੱਤਰ ਸੂਰਤ ਸਿੰਘ ਵਾਸੀਆਨ ਪਿੰਡ ਰੱਤਾ ਖੇੜਾ ਬਾਜਾ ਕੋਤਵਾਲ ਨੇ ਦੱਸਿਆ ਕਿ ਪ੍ਰਤਾਪ ਸਿੰਘ ਪੁੱਤਰ ਮੇਜਰ ਸਿੰਘ&comma; ਬਲਜੀਤ ਕੌਰ ਪਤਨੀ ਪ੍ਰਤਾਪ ਸਿੰਘ ਵੱਲੋਂ ਪੰਜਾਬ ਸਰਕਾਰ ਦੀ ਨਵੀਂ ਆਟਾ-ਦਾਲ ਸਕੀਮ ਅਧੀਨ ਲਾਭ ਲੈਣ ਲਈ ਭਰੇ ਗਏ ਸਵੈ ਘੋਸ਼ਣਾ ਫਾਰਮ ਵਿਚ ਦਰਜ ਸ਼ਰਤਾਂ ਜੋ ਕਿ ਇਹ ਸਹੂਲਤ 2-1&sol;2 ਕਿੱਲੇ ਤੋਂ ਘੱਟ ਜ਼ਮੀਨ ਵਾਲੇ ਪਰਿਵਾਰ ਹੀ ਲੈ ਸਕਦੇ ਹਨ&comma; ਜਦਕਿ ਇਨ੍ਹਾਂ ਕੋਲ ਕਰੀਬ 12 ਕਿੱਲੇ ਜ਼ਮੀਨ ਹੈ&comma; ਜੋ ਇਨ੍ਹਾਂ ਨੇ ਰਾਸ਼ਨ ਕਾਰਡ ਬਣਵਾ ਕੇ ਅਤੇ ਰਾਸ਼ਨ ਹਾਸਲ ਕਰਕੇ ਸਰਕਾਰ ਨਾਲ ਠੱਗੀ ਮਾਰੀ ਹੈ।<&sol;p>&NewLine;<p>ਸ਼ਿਕਾਇਤਕਰਤਾ ਨੇ ਦੱਸਿਆ ਕਿ ਆਰੋਪੀ ਜਾਅਲੀ ਦਸਤਾਵੇਜ਼ ਬਣਵਾ ਕੇ ਸਰਕਾਰ ਵੱਲੋਂ ਚਲਾਈ ਗਈ ਆਟਾ-ਦਾਲ ਸਕੀਮ ਦਾ ਨਾਜਾਇਜ਼ ਫਾਇਦਾ ਲੈ ਰਹੇ ਹਨ&comma; ਜੋ ਕਿ ਇਹ ਸਕੀਮ ਦੀਆਂ ਸ਼ਰਤਾਂ ਅਨੁਸਾਰ ਹੱਕਦਾਰ ਨਹੀਂ ਹਨ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਪੜਤਾਲ ਵਿਚ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;