ਫਿਰੋਜ਼ਪੁਰ : ਐਕਟਿਵਾ ਸਵਾਰ ਮਹਿਲਾ ਪ੍ਰੋਫੈਸਰ ਨੂੰ ਟਰੈਕਟਰ ਨੇ ਮਾਰੀ ਭਿਆਨਕ ਟੱਕਰ, ਦਰਦਨਾਕ ਮੌਤ

0
866

ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਦੇ ਪਿੰਡ ਕਾਸੂ ਬੇਗੂ ਏਰੀਆ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਮਹਿਲਾ ਪ੍ਰੋਫੈਸਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਐਕਟਿਵਾ ਸਵਾਰ ਬੁਰੀ ਤਰ੍ਹਾਂ ਕੁਚਲੀ ਗਈ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 32 ਸਾਲਾ ਪ੍ਰੋਫੈਸਰ ਨਵਨੀਤ ਕੌਰ ਵਜੋਂ ਹੋਈ ਹੈ।

Road Accident Fatalities Rate In Odisha 33.33% Higher Than National Average  | Odisha

ਇਸ ਹਾਦਸੇ ਸਬੰਧੀ ਪੁਲਿਸ ਵੱਲੋਂ ਟਰੈਕਟਰ-ਟਰਾਲੀ ਚਾਲਕ ਅਮਨ ਵਾਸੀ ਪਿੰਡ ਸੋਢੇ ਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਜਦਕਿ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕਾ ਦੇ ਭਰਾ ਗਗਨਦੀਪ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਕਾਸੂ ਬੇਗੂ ਨੇ ਦੱਸਿਆ ਕਿ ਉਸਦੀ ਭੈਣ ਨਵਨੀਤ ਕੌਰ ਗੁਰੂ ਨਾਨਕ ਕਾਲਜ ਫਿਰੋਜ਼ਪੁਰ ’ਚ ਬਤੌਰ ਪ੍ਰੋਫੈਸਰ ਨੌਕਰੀ ਕਰਦੀ ਸੀ।

ਬੀਤੇ ਦਿਨ ਜਦੋਂ ਉਹ ਐਕਟਿਵਾ ’ਤੇ ਡਿਊਟੀ ਤੋਂ ਵਾਪਸ ਆਪਣੇ ਘਰ ਵੱਲ ਜਾ ਰਹੀ ਸੀ ਤਾਂ ਪਿੰਡ ਕਾਸੂ ਬੇਗੂ ਨੇੜੇ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਚਲਾ ਰਹੇ ਅਮਨ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਨਵਨੀਤ ਕੌਰ ਸੜਕ ‘ਤੇ ਡਿੱਗ ਪਈ ਅਤੇ ਟਰੈਕਟਰ ਦਾ ਵੱਡਾ ਟਾਇਰ ਅਤੇ ਟਰਾਲੀ ਦਾ ਟਾਇਰ ਉਸ ਦੇ ਸਿਰ ਤੋਂ ਲੰਘ ਗਿਆ, ਜਿਸ ਕਾਰਨ ਨਵਨੀਤ ਦੀ ਮੌਤ ਹੋ ਗਈ। ਪੁਲਿਸ ਵੱਲੋਂ ਡਰਾਈਵਰ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਨੂੰ ਲੈ ਕੇ ਫਿਰੋਜ਼ਪੁਰ ’ਚ ਸੋਗ ਦਾ ਮਾਹੌਲ ਹੈ।