ਫਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਸਤੀਏਵਾਲਾ ਬਾਈਪਾਸ ਕੋਲ ਪੁਲਿਸ ਦੀ ਗੱਡੀ ਤੇ ਐਕਟਿਵਾ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਵਾਹਨ ਚਲਾ ਰਹੇ ਡਰਾਈਵਰ ਖਿਲਾਫ 304-ਏ, 279, 427 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਜਗੀਰ ਸਿੰਘ ਪੁੱਤਰ ਰੂੜ ਸਿੰਘ ਵਾਸੀ ਬੁਰਜ ਮੱਖਣ ਸਿੰਘ ਨੇ ਦੱਸਿਆ ਕਿ ਉਸ ਦਾ ਜਵਾਈ ਸਤਨਾਮ ਸਿੰਘ (45 ਸਾਲ) ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਕਾਦਾ ਬੋੜਾ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਕੈਂਟ ਫਿਰੋਜ਼ਪੁਰ ਆ ਰਿਹਾ ਸੀ।
ਜਦੋਂ ਉਹ ਸਤੀਏ ਵਾਲਾ ਬਾਈਪਾਸ ਨੇੜੇ ਪੁੱਜਾ ਤਾਂ ਉਸ ਪਿੱਛੇ ਪੁਲਿਸ ਦੀ ਗੱਡੀ ਸਵਰਾਜ ਮਾਜਦਾ ਆ ਰਹੀ ਸੀ, ਜਿਸ ਨੂੰ ਡਰਾਈਵਰ ਤਰਸੇਮ ਸਿੰਘ ਚਲਾ ਰਿਹਾ ਸੀ। ਤਰਸੇਮ ਨੇ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਗੱਡੀ ਦੀ ਫੇਟ ਸਤਨਾਮ ਦੀ ਐਕਟਿਵਾ ਨੂੰ ਮਾਰੀ, ਜਿਸ ਨਾਲ ਐਕਟਿਵਾ ਸਕੂਟਰੀ ਗੱਡੀ ਦੀ ਲਪੇਟ ‘ਚ ਆ ਗਏ। ਸਤਨਾਮ ਦੇ ਗੰਭੀਰ ਸੱਟਾਂ ਲੱਗੀਆਂ। ਜਗੀਰ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਨੂੰ ਇਲਾਜ ਲਈ ਸਥਾਨਕ ਇਕ ਨਿੱਜੀ ਹਸਪਤਾਲ ਵਿਖੇੇ ਲਿਆਂਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)