ਕਾਤਲ ਪੁਲਸ ਦੀ ਗ੍ਰਿਫਤ ਤੋਂ ਬਾਹਰ, ਹਮਲੇ ਵਿਚ ਮ੍ਰਿਤਕ ਦਾ ਭਰਾ ਵੀ ਹੋਇਆ ਜ਼ਖਮੀ
ਫਿਰੋਜ਼ਪੁਰ (ਸੁਖਚੈਨ ਸਿੰਘ) | ਸੂਬੇ ‘ਚ ਪੁਲਿਸ ਦਾ ਖੌਫ ਲਗਾਤਾਰ ਘਟਦਾ ਜਾ ਰਿਹਾ ਹੈ। ਨਜ਼ਦੀਕੀ ਪਿੰਡ ਦੋਨਾਂ ਤੇਲੁ ਮਲ ‘ਚ ਮੇਲੇ ਤੋਂ ਪਰਤ ਰਹੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ।
ਹਮਲੇ ਵਿਚ ਮ੍ਰਿਤਕ ਕਾਰਜ ਸਿੰਘ ਦਾ ਛੋਟਾ ਭਰਾ ਹਰਪ੍ਰੀਤ ਸਿੰਘ ਵੀ ਜ਼ਖਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਜ਼ਖਮੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਮਲਾ ਪੁਰਾਣੀ ਰੰਜਿਸ਼ ਕਰਕੇ ਕੀਤਾ ਗਿਆ ਹੈ। ਕਾਰਜ ਸਿੰਘ ਮੇਲਾ ਦੇਖ ਕੇ ਘਰ ਵਾਪਿਸ ਆ ਰਿਹਾ ਸੀ ਤਾਂ ਰਸਤੇ ਵਿੱਚ ਹਮਲਾਵਰ ਖੜੇ ਸਨ। 20 ਤੋਂ 25 ਹਮਲਾਵਰਾਂ ਨੇ ਸਿੱਧੇ ਫਾਇਰ ਕਰ ਦਿੱਤੇ। ਇਸ ਦੌਰਾਨ ਮੇਰੇ ਵੱਡੇ ਭਰਾ ਕਾਰਜ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਅਤੇ ਮੇਰੇ ‘ਤੇ ਵੀ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ।
ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਨੇ ਮੰਗ ਕੀਤੀ ਹੈ ਕਿ ਉਸ ਦੇ ਪਤੀ ਦੇ ਕਾਤਲਾਂ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ। ਘਟਨਾ ਸਥਾਨ ‘ਤੇ ਪਹੁੰਚੇ ਡੀਐਸਪੀ ਯਾਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜੋ ਵੀ ਇਸ ਕਤਲ ਵਿਚ ਸ਼ਾਮਲ ਹੋਇਆ ਉਨ੍ਹਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।