ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਕੱਚਾ ਜ਼ੀਰਾ ਰੋਡ ਨੇੜੇ ਵਾਪਰੇ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਿਤ ਕੁਮਾਰ ਅਤੇ ਸੋਨੀਆ ਵਾਸੀ ਇਨਕਮ ਟੈਕਸ ਕਾਲੋਨੀ, ਜਲੰਧਰ ਵਜੋਂ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਤੀ-ਪਤਨੀ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਹੇ ਸਨ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਫ਼ਿਰੋਜ਼ਪੁਰ ਸਦਰ ਥਾਣੇ ਦੇ ਇੰਚਾਰਜ ਨੇ ਦੱਸਿਆ ਕਿ ਹਾਦਸੇ ਦਾ ਕਾਰਨ ਓਵਰਸਪੀਡ ਸੀ। ਬਾਈਕ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਅਮਿਤ ਅਤੇ ਸੋਨੀਆ ਜਲੰਧਰ ਤੋਂ ਫਿਰੋਜ਼ਪੁਰ ਸ਼ਹਿਰ ਦੀ ਬੇਦੀ ਕਾਲੋਨੀ ਵਿਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਏ ਸਨ। ਵਾਪਸ ਆਉਂਦੇ ਸਮੇਂ ਦੋਵੇਂ ਹਾਦਸੇ ਦਾ ਸ਼ਿਕਾਰ ਹੋ ਗਏ ਅਤੇ ਉਨ੍ਹਾਂ ਦੀ ਜਾਨ ਚਲੀ ਗਈ। ਪੁਲਿਸ ਨੇ ਕਾਨੂੰਨੀ ਕਾਰਵਾਈ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ।
ਜਿਸ ਸਥਾਨ ‘ਤੇ ਇਹ ਹਾਦਸਾ ਵਾਪਰਿਆ ਹੈ, ਲੋਕਾਂ ਦਾ ਕਹਿਣਾ ਹੈ ਕਿ ਸੜਕ ਤੋਂ ਉੱਪਰ ਸੀਵਰੇਜ ਹੈ, ਜਿਸ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਹੁਣ ਤੱਕ ਕਈ ਲੋਕ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ।






































