ਫਿਰੋਜ਼ਪੁਰ : ਤੇਜ਼ ਰਫ਼ਤਾਰ ਟਿੱਪਰ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ ਪਤੀ-ਪਤਨੀ ਸਮੇਤ ਬੱਚੇ ਦੀ ਮੌਤ

0
7076

ਫਿਰੋਜ਼ਪੁਰ | ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਅਲੀਪੁਰ ਦੇ ਰਹਿਣ ਵਾਲੇ ਪਰਿਵਾਰ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।

ਸਰਕਾਰੀ ਹਸਪਤਾਲ ਦੇ ਡਾ. ਆਕਾਸ਼ਦੀਪ ਸਿੰਘ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਨੂੰ ਜ਼ਖਮੀ ਹਾਲਤ ‘ਚ ਲਿਆਂਦਾ ਗਿਆ ਜਿਸਦੀ ਮੌਤ ਹੋ ਚੁੱਕੀ ਸੀ।

ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਫਿਰੋਜ਼ਪੁਰ ਤੋਂ ਆਪਣੇ ਪਿੰਡ ਅਲੀਪੁਰ ਵਾਪਸ ਆ ਰਿਹਾ ਸੀ ਤਾਂ ਉਹ ਖੋਸਾ ਦਲ ਸਿੰਘ ਦੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਚੀਥੜੇ ਉੱਡ ਗਏ। ਲੋਕਾਂ ਦੀ ਮੱਦਦ ਨਾਲ ਇਨ੍ਹਾਂ ਵਿਅਕਤੀਆਂ ਰਾਜਬੀਰ ਸਿੰਘ ਪੁੱਤਰ ਸੁੱਖਾ ਸਿੰਘ 31 ਸਾਲਾ, ਮਨਦੀਪ ਕੌਰ ਪਤਨੀ ਰਾਜਬੀਰ ਸਿੰਘ 27 ਸਾਲਾ ਤੇ ਉਨ੍ਹਾਂ ਦਾ ਪੁੱਤਰ ਗੁਰਸਾਹਿਬ ਸਿੰਘ 6 ਮਹੀਨੇ ਨੂੰ ਕਾਰ ਭੰਨ ਕੇ ਵਿਚੋਂ ਬਾਹਰ ਕੱਢਿਆ ਗਿਆ।

ਰਾਜਬੀਰ ਨੂੰ ਜ਼ੀਰਾ ਸਰਕਾਰੀ ਹਸਪਤਾਲ ਤੇ ਮਨਦੀਪ ਕੌਰ ਤੇ ਗੁਰਸਾਹਿਬ ਸਿੰਘ ਨੂੰ ਬਾਗੀ ਹਸਪਤਾਲ ਫਿਰੋਜ਼ਪੁਰ ‘ਚ ਭੇਜਿਆ ਗਿਆ ਤਾਂ ਉਥੇ ਉਨ੍ਹਾਂ ਨੂੰ ਵੀ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਵਿਧਾਇਕ ਨਰੇਸ਼ ਕਟਾਰੀਆ ਜੋ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਇਹ ਪਰਿਵਾਰ ਵਾਸਤੇ ਬਹੁਤ ਵੱਡਾ ਘਾਟਾ ਪਿਆ ਹੈ। ਜਿਸ ਨੂੰ ਕਦੀ ਪੂਰਾ ਨਹੀਂ ਕੀਤਾ ਜਾ ਸਕਦਾ।

ਪ੍ਰਸ਼ਾਸਨ ਨੂੰ ਇਸ ਪਰਿਵਾਰ ਨਾਲ ਪੂਰੀ ਹਮਦਰਦੀ ਰੱਖਦੇ ਹੋਏ ਸਾਥ ਦੇਣ ਲਈ ਕਿਹਾ ਤੇ ਪਰਿਵਾਰ ਨਾਲ ਹਰ ਸਮੇਂ ਖੜ੍ਹਨ ਲਈ ਵੀ ਕਿਹਾ। 

ਵੇਖੋ ਵੀਡੀਓ

https://www.facebook.com/punjabibulletin/videos/1395208360917554