ਫਿਰੋਜ਼ਪੁਰ : ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਭਿਆਨਕ ਟੱਕਰ, ਮਾਪਿਆਂ ਤੋਂ ਖੋਹਿਆ ਜਵਾਨ ਪੁੱਤ

0
1536

ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਭਿਆਨਕ ਸੜਕ ਹਾਦਸੇ ਵਿਚ 21 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਰੈਕਟਰ-ਟਰਾਲੀ ਦੀ ਫੇਟ ਲੱਗਣ ਕਾਰਨ ਸਾਰੀ ਘਟਨਾ ਵਾਪਰੀ। ਮ੍ਰਿਤਕ ਨੌਜਵਾਨ ਵਿਜੇ ਕਰੀਬ 21 ਸਾਲ ਦਾ ਸੀ।

ਉਹ ਛਾਉਣੀ ਤੋਂ ਵਾਪਸ ਘਰ ਆ ਰਿਹਾ ਸੀ ਕਿ ਰਸਤੇ ਵਿਚ ਸੰਗਲਾਂ ਵਾਲੇ ਚੌਕ ਵਿਚ ਉਸਦੇ ਮੋਟਰਸਾਈਕਲ ਨੂੰ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਵਿਚ ਉਸ ਦੀ ਮੌਤ ਹੋ ਗਈ। ਪਰਿਵਾਰ ਦੇ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਟਰੈਕਟਰ ਚਾਲਕ ’ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਏਐਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਟਰੈਕਟਰ-ਟਰਾਲੀ ਕਬਜ਼ੇ ਵਿਚ ਲੈ ਕੇ ਚਾਲਕ ਨੂੰ ਵੀ ਕਾਬੂ ਕਰ ਲਿਆ ਹੈ।