ਫਿਰੋਜ਼ਪੁਰ : ਤੇਜ਼ ਰਫਤਾਰ ਬੱਸ ਬਿਜਲੀ ਦੇ ਖੰਭੇ ‘ਚ ਵੱਜੀ, 1 ਵਿਅਕਤੀ ਦੀ ਮੌਤ, 4 ਗੰਭੀਰ

0
576

ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜੈਤੋ ਕਸਬੇ ਦੇ ਬਾਜਾ ਚੌਕ ਨੇੜੇ ਸ਼ਨੀਵਾਰ ਸ਼ਾਮ ਨੂੰ ਇਕ ਨਿੱਜੀ ਕੰਪਨੀ ਦੀ ਓਵਰਸਪੀਡ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਸ ਹਾਦਸੇ ‘ਚ ਸੜਕ ‘ਤੇ ਖੜ੍ਹੇ ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਬਿਜਲੀ ਦਾ ਖੰਭਾ ਹੇਠਾਂ ਡਿੱਗ ਗਿਆ ਅਤੇ ਟਰਾਂਸਫਾਰਮਰ ਵੀ ਹੇਠਾਂ ਡਿੱਗ ਕੇ ਨੁਕਸਾਨਿਆ ਗਿਆ।

ਸ਼ਨੀਵਾਰ ਸ਼ਾਮ ਨੂੰ ਬਠਿੰਡਾ ਤੋਂ ਇਕ ਨਿੱਜੀ ਕੰਪਨੀ ਦੀ ਬੱਸ ਕੋਟਕਪੂਰਾ ਵੱਲ ਜਾ ਰਹੀ ਸੀ। ਇਹ ਬਾਜਾਖਾਨਾ ਚੌਕ ਤੋਂ ਥੋੜ੍ਹਾ ਪਿੱਛੇ ਹੀ ਸੀ ਕਿ ਜੈਤੋ ਤੋਂ ਜਾ ਰਹੇ ਕੈਂਟਰ ‘ਚ ਐਂਗਲ ‘ਤੇ ਜਾ ਟਕਰਾਈ। ਬੱਸ ਦੀ ਤੇਜ਼ ਰਫਤਾਰ ਕਾਰਨ ਇਕਦਮ ਐਂਗਲ ਹੋਣ ਕਾਰਨ ਬੱਸ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਇਸ ਕਰਕੇ 5 ਵਿਅਕਤੀ ਜ਼ਖਮੀ ਹੋ ਗਏ।

ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਬੱਸ ਦੀ ਲਪੇਟ ਵਿਚ ਆਏ ਮ੍ਰਿਤਕ ਦੀ ਪਛਾਣ 62 ਸਾਲਾ ਸਾਧੂ ਲਛਮਣ ਸਿੰਘ ਉਰਫ ਹਿੰਦੀ ਬਾਬਾ ਪੁੱਤਰ ਮੱਘਰ ਸਿੰਘ ਵਾਸੀ ਗੋਬਿੰਦਗੜ੍ਹ ਦਬੜੀਖਾਨਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਜ਼ਖਮੀਆਂ ਵਿਚ ਸੋਨੂੰ ਪੁੱਤਰ ਬਿਹਾਰੀ ਲਾਲ ਵਾਸੀ ਜੈਤੋ, ਗੁਰਮੇਜ ਸਿੰਘ ਉਰਫ ਗੇਜਾ ਪੁੱਤਰ ਕਰਮ ਸਿੰਘ ਸ਼ਾਮਲ ਹਨ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜੈਤੋ ਵਿਖੇ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)