ਫਿਰੋਜ਼ਪੁਰ : ਸ਼ਰਾਬ ਵੇਚਣ ਵਾਲਿਆਂ ਦਾ ਬੰਦਾ ਚੁੱਕਣ ਆਈ ਪੁਲਿਸ ਨੂੰ ਗੰਡਾਸਿਆਂ ਨਾਲ ਟੱਕਰੇ ਪਰਿਵਾਰਕ ਮੈਂਬਰ, ਐਕਸਾਈਜ਼ ਵਿਭਾਗ ਦੀ ਗੱਡੀ ਵੀ ਭੰਨੀ

0
1217

ਫਿਰੋਜ਼ਪੁਰ| ਸੂਬੇ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਮਨਾਂ ‘ਚੋਂ ਕਨੂੰਨ ਦਾ ਡਰ ਇਸ ਕਦਰ ਖਤਮ ਹੁੰਦਾ ਜਾ ਰਿਹਾ ਹੈ ਕਿ ਹੁਣ ਲੋਕ ਪੁਲਿਸ ਦਾ ਵੀ ਲਿਹਾਜ਼ ਨਹੀਂ ਕਰ ਰਹੇ।

ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵੱਲੋਂ ਡਾਂਗਾਂ ਅਤੇ ਗੰਡਾਸਿਆਂ ਨਾਲ ਹਮਲਾ ਕੀਤਾ ਗਿਆ ਹੈ। ਇਥੋਂ ਤੱਕ ਕਿ ਐਕਸਾਈਜ਼ ਵਿਭਾਗ ਦੀਆਂ ਗੱਡੀਆਂ ਦੀ ਵੀ ਭੰਨਤੋੜ ਕੀਤੀ ਗਈ ਹੈ। 

ਫਿਰੋਜ਼ਪੁਰ ਦੇ ਪਿੰਡ ਹਬੀਬ ਵਾਲਾ ਵਿੱਚ ਐਕਸਾਈਜ਼ ਵਿਭਾਗ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਹਬੀਬ ਵਾਲਾ ਵਿੱਚ ਜਗੀਰ ਸਿੰਘ ਨਾਮਕ ਵਿਅਕਤੀ ਸ਼ਰਾਬ ਵੇਚਣ ਦਾ ਕਾਰੋਬਾਰ ਕਰਦਾ ਹੈ। ਜਿਸਦੇ ਘਰ ਅੱਜ ਜਦੋਂ ਐਕਸਾਈਜ਼ ਵਿਭਾਗ ਵੱਲੋਂ ਰੇਡ ਕੀਤੀ ਗਈ ਤਾਂ ਉਥੇ ਮਾਹੌਲ ਇੰਨਾ ਗਰਮਾਅ ਗਿਆ ਕਿ ਸ਼ਰਾਬ ਸਮੱਗਲਰਾਂ ਨੇ ਐਕਸਾਈਜ਼ ਵਿਭਾਗ ਦੀ ਟੀਮ ‘ਤੇ ਡਾਂਗਾਂ, ਗੰਡਾਸਿਆਂ ਅਤੇ ਇੱਟਾਂ ਨਾਲ ਹਮਲਾ ਕਰ ਦਿੱਤਾ।

ਇਥੋਂ ਤੱਕ ਕਿ ਪੁਲਿਸ ਦੀਆਂ ਗੱਡੀਆਂ ਦੀ ਵੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਹੋਰ ਪੁਲਿਸ ਬੁਲਾ ਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਦੱਸਿਆ ਜਾ ਰਿਹਾ ਹੈ।

ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੀ ਵਰਦੀ ਵੀ ਪਾੜੀ ਗਈ ਹੈ ਅਤੇ ਹਥਿਆਰ ਵੀ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ। ਕਿ ਗ੍ਰਿਫਤਾਰ ਕੀਤੇ ਵਿਅਕਤੀ ਨੂੰ ਫਿਰੋਜ਼ਪੁਰ ਦੇ ਥਾਣਾ ਸਦਰ ਵਿੱਚ ਲਿਆਂਦਾ ਗਿਆ ਹੈ। ਜਿਥੇ ਪੁਲਿਸ ਵੱਲੋਂ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ।