ਫਿਰੋਜ਼ਪੁਰ : ਵਿਆਹ ਤੋਂ ਮਨ੍ਹਾ ਕਰਨ ’ਤੇ ਕੁੜੀ ਦੇ ਭਰਾਵਾਂ ਨੇ ਕੀਤੀ ਨੌਜਵਾਨ ਦੀ ਕੁੱਟਮਾਰ, 4 ਵਿਰੁੱਧ ਮਾਮਲਾ ਦਰਜ

0
1817

ਫਿਰੋਜ਼ਪੁਰ, 26 ਦਸੰਬਰ | ਫਿਰੋਜ਼ਪੁਰ ਕੈਂਟ ਵਿਚ ਲਾਈਟਾਂ ਵਾਲੇ ਚੌਕ ਵਿਚ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ ਗਿਆ। 4 ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਿਤਿਨ ਪੁੱਤਰ ਰਾਜੇਸ਼ ਕੁਮਾਰ ਵਾਸੀ ਮਕਾਨ ਨੰਬਰ 25/26 ਖਟੀਕ ਮੰਡੀ ਫਿਰੋਜ਼ਪੁਰ ਕੈਂਟ ਨੇ ਦੱਸਿਆ ਕਿ ਉਹ ਮੋਟਰਸਾਈਕਲ ’ਤੇ ਲਾਈਟਾਂ ਵਾਲੇ ਚੌਕ ਕੋਲ ਪੁੱਜਾ, ਜਿਥੇ ਮੁਲਜ਼ਮ ਪਹਿਲਾਂ ਤੋਂ ਹੀ ਖੜ੍ਹੇ ਸਨ ਤਾਂ ਪ੍ਰਮੋਦ ਨੇ ਉਸ ਨੂੰ ਕਿਹਾ ਕਿ ਤੂੰ ਸਾਡੀ ਭੈਣ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਇਸੇ ਗੱਲ ਤੋਂ ਉਸ ਦੀ ਉਨ੍ਹਾਂ ਨਾਲ ਬਹਿਸ ਹੋ ਗਈ।

ਇਸ ਦੌਰਾਨ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਵਜ੍ਹਾ ਰੰਜਿਸ਼ ਇਹ ਹੈ ਕਿ ਉਸ ਦੇ ਰੀਨਾ ਨਾਲ ਪ੍ਰੇਮ ਸੰਬੰਧ ਚੱਲਦੇ ਸੀ ਤੇ ਉਸ ਦੀ ਅਣਬਣ ਹੋ ਗਈ ਸੀ। ਉਹ ਉਸ ਨਾਲ ਵਿਆਹ ਨਹੀਂ ਕਰਨਾ ਚਾਹੁੰਦਾ ਸੀ, ਇਸੇ ਕਰਕੇ ਉਸ ਦੇ ਸੱਟਾਂ ਮਾਰੀਆਂ ਗਈਆਂ। ਨਿਤਿਨ ਨੇ ਕਿਹਾ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਤਰਲੋਕ ਸਿੰਘ ਨੇ ਆਖਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।