ਫਿਰੋਜ਼ਪੁਰ : ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਵੱਡਾ ਹਾਦਸਾ, 5 ਦੋਸਤਾਂ ਦੀ ਮੌ.ਤ, 1 ਗੰਭੀਰ

0
4322

ਫ਼ਿਰੋਜ਼ਪੁਰ, 16 ਫਰਵਰੀ | ਕਸਬਾ ਮੱਖੂ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸੇ ਵਿਚ 5 ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ।

ਦੱਸਿਆ ਜਾ ਰਿਹਾ ਕਿ ਸਵਿਫਟ ਕਾਰ ਟਾਇਰ ਫਟਣ ਕਾਰਨ ਬੇਕਾਬੂ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਜ਼ੀਰਾ ਤੋਂ ਸਵਿਫਟ ਕਾਰ ਮੱਖੂ ਵੱਲ ਜਾ ਰਹੀ ਸੀ, ਜਿਸ ਵਿਚ 6 ਨੌਜਵਾਨ ਸਵਾਰ ਸਨ।

ਕਾਰ ਬੇਕਾਬੂ ਹੋ ਕੇ ਨੈਸ਼ਨਲ ਹਾਈਵੇਅ 54 ’ਤੇ ਪਿੰਡ ਖੰਡੂਰ ਨੇੜੇ ਕਰਾਊਨ ਕੈਸਲ ਮੈਰਿਜ ਪੈਲੇਸ ਦੀ ਕੰਧ ਨਾਲ ਟਕਰਾਅ ਕੇ ਪਲਟ ਗਈ, ਜਿਸ ‘ਚ 5 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਨੂੰ ਗੰਭੀਰ ਹਾਲਤ ‘ਚ ਹਸਪਤਾਲ ਭਰਤੀ ਕਰਵਾਇਆ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।