ਫਿਰੋਜ਼ਪੁਰ| ਫਿਰੋਜ਼ਪੁਰ ਜ਼ਿਲ੍ਹੇ ਵਿਚ ਇਕ 14 ਸਾਲਾ ਲੜਕੀ ਨੂੰ ਰਸੋਈ ਵਿਚ ਇਕੱਲੀ ਦੇਖ ਕੇ ਉਸਦੇ ਫੁੱਫੜ ਨੇ ਹੀ ਉਸ ਨਾਲ ਗੈਰ-ਕੁਦਰਤੀ ਸੈਕਸ ਕੀਤਾ। ਇੰਨਾ ਹੀ ਨਹੀਂ ਨਬਾਲਗਾ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸਨੇ ਕਿਸੇ ਨੂੰ ਦੱਸਿਆ ਤਾਂ ਉਸਨੂੰ ਮਾਰ ਦਿੱਤਾ ਜਾਵੇਗਾ। ਪੀੜਤਾ 8ਵੀਂ ਜਮਾਤ ਦੀ ਵਿਦਿਆਰਥਣ ਹੈ। ਥਾਣਾ ਸਿਟੀ ਪੁਲਿਸ ਨੇ ਐਤਵਾਰ ਨੂੰ ਪੀੜਤਾ ਦੀ ਮਾਂ ਦੇ ਬਿਆਨਾਂ ਉੇਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੀੜਤਾ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਬੇਟੀ 8ਵੀੰ ਜਮਾਤ ਦੀ ਵਿਦਿਆਰਥਣ ਹੈ। ਉਹ ਕੁਝ ਦਿਨਾਂ ਤੋਂ ਬਿਮਾਰ ਹੈ ਅਤੇ ਰੋਟੀ ਵੀ ਨਹੀਂ ਖਾ ਰਹੀ ਹੈ। ਉਹ ਬਹੁਤ ਡਰੀ ਹੋਈ ਹੈ। ਲੱਗ ਰਹੀ ਸੀ। ਜਦੋਂ ਬੇਟੀ ਤੋਂ ਪਿਆਰ ਨਾਲ ਪੁੱਛਗਿਛ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਉਸਦੇ ਫੁੱਫੜ ਨੇ ਉਸਨੂੰ ਰਸੋਈ ਵਿਚ ਇਕੱਲੀ ਦੇਖ ਕੇ ਉਸ ਨਾਲ ਜ਼ਬਰਦਸਤੀ ਗੈਰ-ਕੁਦਰਤੀ ਸੈਕਸ ਕੀਤਾ।
ਇਸ ਦੌਰਾਨ ਮੁਲਜ਼ਮ ਨੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਇਸ ਤੋਂ ਬਾਅਦ ਕਥਿਤ ਦੋਸ਼ੀ 11 ਮਾਰਚ ਤੋਂ 25 ਮਾਰਚ 2023 ਤੱਕ ਉਸਦੇ ਘਰ ਵੀ ਰਿਹਾ ਅਤੇ ਉਸਨੂੰ ਇਕੱਲਾ ਦੇਖ ਕੇ ਉਸ ਨਾਲ ਅਸ਼ਲੀਲ ਹਰਕਤਾਂ ਵੀ ਕਰਦਾ ਰਿਹਾ। ਇਸ ਸਬੰਧੀ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਜਾਂਚ ਪਿੱਛੋਂ ਕਥਿਤ ਦੋਸ਼ੀ ਉਤੇ ਮਾਮਲਾ ਦਰਜ ਕਰ ਲਿਆ ਹੈ।