ਫਿਰੋਜ਼ਪੁਰ| ਭਾਰੀ ਮੀਂਹ ਤੇ ਹੜ੍ਹਾਂ ਨੇ ਮਾਲਵੇ ਦੇ ਲੋਕਾਂ ਨੂੰ ਝੰਬ ਕੇ ਰੱਖ ਦਿੱਤਾ ਹੈ। ਕਈ ਦਿਨਾਂ ਤੋਂ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਅੱਜ ਇਕ ਨਵੀਂ ਹੀ ਮੁਸੀਬਤ ਦਾ ਸਾਹਮਣਾ ਕਰਨਾ ਪਿਆ। ਅੱਜ ਫਿਰੋਜ਼ਪੁਰ ਦੇ ਕਈ ਪਿੰਡਾਂ ਵਿਚ ਅਜੀਬ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਇਥੇ ਤੇਜ਼ ਤੁਫਾਨ ਪਿੱਛੋਂ ਆਏ ਵਾਂਵਰੋਲੇ ਨੇ ਭਾਰੀ ਨੁਕਸਾਨ ਕੀਤਾ।
ਤੇਜ਼ ਰਫਤਾਰ ਵਿਚ ਆਏ ਵਾਂਵਰੋਲੇੇ ਨੇ ਦਰੱਖਤਾਂ ਨੂੰ ਜੜ੍ਹੋਂ ਹੀ ਪੁੱਟ ਦਿੱਤਾ ਤੇ ਖੇਤਾਂ ਵਿਚਲਾ ਪਾਣੀ ਕਈ ਫੁੱਟ ਉਪਰ ਭਾਫ ਵਾਂਗ ਉਡਦਾ ਦਿਖਾਈ ਦਿੱਤਾ। ਜਿਸ ਤੋਂ ਬਾਅਦ ਲੋਕਾਂ ਦੇ ਸਾਹ ਸੂਤੇ ਗਏ। ਹਾਲਾਂਕਿ ਇਸ ਘਟਨਾ ਵਿਚ ਕਿਸੇ ਦੇ ਵੀ ਜਾਨੀ ਨੁਕਸਾਨ ਦਾ ਮਾਮਲੇ ਅਜੇ ਸਾਹਮਣੇ ਨਹੀਂ ਆਇਆ।
ਵੇਖੋ ਵੀਡੀਓ-
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ