ਫਿਰੋਜ਼ਪੁਰ/ਜ਼ੀਰਾ, 27 ਅਕਤੂਬਰ | ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਜ਼ੀਰਾ ਦੀ ਨਾਨਕ ਨਗਰੀ ’ਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਵਿਅਕਤੀ ਨੇ ਜਾਨ ਦੇ ਦਿੱਤੀ। ਸਿਵਲ ਹਸਪਤਾਲ ਜ਼ੀਰਾ ਵਿਖੇ ਮ੍ਰਿਤਕ ਦੇ ਭਰਾ ਗੁਰਮੇਜ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਆਪਣੇ ਪੁੱਤਰਾਂ ਨੂੰ ਜ਼ਮੀਨ ਵਿਚੋਂ ਹਿੱਸਾ ਨਹੀਂ ਦਿੱਤਾ, ਜਿਸ ਦੇ ਚੱਲਦਿਆਂ ਉਹ ਦੋਵੇਂ ਭਰਾ ਦਿਹਾੜੀ ਕਰਕੇ ਗੁਜ਼ਾਰਾ ਕਰਦੇ ਹਨ। ਇਸੇ ਕਰਕੇ ਉਸ ਦਾ ਭਰਾ ਗੁਰਚਰਨ ਸਿੰਘ (48) ਵਾਸੀ ਮੱਖੂ ਰੋਡ ਜ਼ੀਰਾ ਗਰੀਬੀ ਅਤੇ ਕਰਜ਼ੇ ਤੋਂ ਬਹੁਤ ਤੰਗ ਸੀ, ਜਿਸ ਕਰਕੇ ਉਸ ਨੇ ਮੌਤ ਨੂੰ ਗਲੇ ਲਗਾ ਲਿਆ।

ਇਸ ਮੌਕੇ ਐੱਸਆਈ ਸਤਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਤੋਂ ਮਾਮਲੇ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਸੀ ਅਤੇ ਉਹ ਮੌਕੇ ’ਤੇ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।