ਫ਼ਿਰੋਜ਼ਪੁਰ | ਇਥੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਥਾਣਾ ਕੁੱਲਗੜ੍ਹੀ ਦੇ ਪਿੰਡ ਸਾਂਦੇ ਹਾਸ਼ਮ ਦੇ ਜਸ਼ਨਪ੍ਰੀਤ ਸਿੰਘ ਬੈਂਸ ਦੀ ਬੀਤੀ ਰਾਤ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਸਵਿਫ਼ਟ ਕਾਰ ’ਤੇ ਜ਼ੀਰਾ ਵਾਲੇ ਪਾਸੇ ਤੋਂ ਆ ਰਿਹਾ ਸੀ ਤਾਂ ਉਸ ਦੀ ਕਾਰ ਬਿਜਲੀ ਦੇ ਖੰਭੇ ਨਾਲ ਟਕਰਾਅ ਕੇ ਦਰੱਖ਼ਤਾਂ ਵਿਚ ਵੱਜ ਗਈ ਤੇ ਸੜਕ ਕਿਨਾਰੇ ਜਾ ਡਿੱਗੀ। ਟੱਕਰ ਇੰਨੀ ਭਿਆਨਕ ਸੀ ਕਿ ਜਸ਼ਨਪ੍ਰੀਤ ਦੀ ਮੌਕੇ ‘ਤੇ ਮੌਤ ਹੋ ਗਈ। ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ਵਿਚ ਹੋਈ ਦਰਦਨਾਕ ਮੌਤ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।