ਫਿਰੋਜ਼ਪੁਰ : ਸ਼ੱਕੀ ਹਾਲਾਤ ‘ਚ ਨੌਜਵਾਨ ਨੇ ਦਿੱਤੀ ਜਾਨ, 2 ਸਾਲ ਪਹਿਲਾਂ ਹੋਇਆ ਸੀ ਅੰਮ੍ਰਿਤਬੀਰ ਦਾ ਵਿਆਹ

0
1661

ਫਿਰੋਜ਼ਪੁਰ/ਗੁਰੂਹਰਸਹਾਏ, 8 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਝੰਡੂ ਵਾਲਾ ਵਿਖੇ 32 ਸਾਲ ਦੇ ਨੌਜਵਾਨ ਵੱਲੋਂ ਜਾਨ ਦੇ ਦਿੱਤੀ ਗਈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਬੀਰ ਸਿੰਘ ਪੁੱਤਰ ਕੁਲਜੀਤ ਸਿੰਘ ਵੱਲੋਂ ਅੱਜ ਕਿਸੇ ਕਾਰਨ ਆਪਣੇ ਹੀ ਘਰ ਵਿਚ ਜਾਨ ਦੇ ਦਿੱਤੀ ਗਈ।

ਥਾਣਾ ਮੁਖੀ ਨੇ ਦੱਸਿਆ ਕਿ ਅੰਮ੍ਰਿਤਬੀਰ ਸਿੰਘ ਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਅੰਮ੍ਰਿਤਬੀਰ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।