ਬੱਸੀ ਪਠਾਣਾਂ ‘ਚ 50 ਤੋਂ ਵੱਧ ਝੁੱਗੀਆਂ ‘ਚ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਹੋਇਆ ਸੁਆਹ

0
1434

ਫਤਿਹਗੜ੍ਹ ਸਾਹਿਬ/ਬੱਸੀ ਪਠਾਣਾਂ, 3 ਅਕੂਤਬਰ | ਬੱਸੀ ਪਠਾਣਾਂ ਬਾਈਪਾਸ ’ਤੇ 50 ਤੋਂ ਵੱਧ ਝੁੱਗੀਆਂ ਵਿਚ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈਆਂ। ਝੁੱਗੀਆਂ ’ਚ ਭਿਆਨਕ ਅੱਗ ਲੱਗਦੀ ਦੇਖ ਕੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਬੱਸੀ ਪਠਾਣਾਂ ਪੁਲਿਸ ਮੁਲਾਜ਼ਮਾਂ ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਬਹੁਤ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ।

ਝੁੱਗੀਆਂ ’ਚ ਰਹਿਣ ਵਾਲੇ ਪੀੜਤਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਨਾਲ ਉਹ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਉਨ੍ਹਾਂ ਕੋਲ ਰਹਿਣ ਅਤੇ ਖਾਣ ਨੂੰ ਕੁਝ ਨਹੀਂ ਬਚਿਆ। ਜਦੋਂ ਇਸ ਸਬੰਧੀ ਮੌਕੇ ’ਤੇ ਮੌਜੂਦ ਥਾਣਾ ਮੁਖੀ ਹਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਤੁਰੰਤ ਉਨ੍ਹਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਸੇ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਬੜੀ ਹਿੰਮਤ ਨਾਲ ਅੱਗ ਬੁਝਾਉਣ ’ਚ ਪ੍ਰਸ਼ਾਸਨ ਦਾ ਸਾਥ ਦਿੱਤਾ ਗਿਆ।