<p><strong>ਮੋਗਾ&comma; 6 ਜਨਵਰੀ &vert;<&sol;strong> ਸੋਮਵਾਰ ਨੂੰ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਸੰਗਰੂਰ ਦੇ ਇੱਕ 25 ਸਾਲਾ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।<&sol;p>&NewLine;<p>ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਜਾਂਚ ਅਧਿਕਾਰੀ ਕੇਵਲ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਵਾਸੀ ਸ਼ੇਰਪੁਰ&comma; ਜ਼ਿਲਾ ਸੰਗਰੂਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ 25 ਸਾਲਾ ਲੜਕਾ ਪਰਮਿੰਦਰ ਸਿੰਘ ਮਮਦੋਟ ਦੀ ਇੱਕ ਫਾਈਨਾਂਸ ਕੰਪਨੀ ਵਿਚ ਮੈਨੇਜਰ ਹੈ। ਪਰਮਿੰਦਰ ਸਿੰਘ ਮੋਟਰਸਾਈਕਲ ’ਤੇ ਘਰੋਂ ਜਾ ਰਿਹਾ ਸੀ। ਦੇਰ ਸ਼ਾਮ ਜਦੋਂ ਉਹ ਪਿੰਡ ਭਾਗੀਕੇ ਕੋਲ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।<&sol;p>&NewLine;<p>ਪਰਮਿੰਦਰ ਸਿੰਘ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ&comma; ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਣਪਛਾਤਾ ਵਾਹਨ ਚਾਲਕ ਆਪਣੀ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਪਿਤਾ ਚਰਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;