ਜਲੰਧਰ, 19 ਜੁਲਾਈ : ਜਲੰਧਰ ਸੂਰਜ ਐਨਕਲੇਵ ‘ਚ ਸਥਿਤ ਟ੍ਰਿਨਿਟੀ ਗਿਰਜਾਘਰ ਆਡੀਟੋਰੀਅਮ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਤੇ ਵਿੱਤ ਮੰਤਰੀ ਇਕ ਧਾਰਮਿਕ ਪ੍ਰੋਗਰਾਮ ‘ਚ ਪੁੱਜੇ, ਜਿੱਥੇ ਉਹ ਬਿਸ਼ਪ ਜਾਸ ਸਬੇਸਟੀਅਨ ਦਾ ਸਵਾਗਤ ਕਰਨ ਪੁੱਜੇ। ਸਪੀਕਰ ਕੁਲਤਾਰ ਸੰਧਵਾਂ ਨੇ ਮੀਡੀਆ ਵਲੋਂ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਗਿਰਜਾਘਰ ‘ਚ ਪਾਦਰੀ ਨੂੰ ਬਿਸ਼ਪ ਦੀ ਜ਼ਿੰਮੇਵਾਰੀ ਮਿਲਣ ‘ਤੇ ਉਨ੍ਹਾਂ ਨੂੰ ਵਧਾਈ ਦੇਣ ਪੁੱਜੇ ਹਨ।
ਮੀਡਿਆ ਨਾਲ ਗੱਲਬਾਤ ਕਰਦਿਆਂ ਹੋਏ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਅੱਜ ਇਸ ਪ੍ਰੋਗਰਾਮ ‘ਚ ਆਏ ਹਨ। ਮੀਡੀਆ ਵੱਲੋਂ ਦਰਬਾਰ ਸਾਹਿਬ ਨੂੰ 8ਵੀਂ ਵਾਰ ਧਮਕੀ ਮਿਲਣ ਦਾ ਸਵਾਲ ਜਦ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਵੱਲ ਅੱਖ ਚੁੱਕ ਕੇ ਦੇਖਣ ਵਾਲਿਆਂ ਦਾ ਹਸ਼ਰ ਚੰਗਾ ਨਹੀਂ ਹੋਵੇਗਾ। ਦੋਸ਼ੀ ਨੂੰ ਹਰ ਹਾਲਤ ‘ਚ ਸਜ਼ਾ ਜ਼ਰੂਰ ਮਿਲੇਗੀ। ਇਸ ਤੋਂ ਬਾਅਦ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਵੀ ਉਨ੍ਹਾਂ ਨੇ ਜਵਾਬ ਦਿੱਤਾ।