ਚੰਡੀਗੜ੍ਹ | ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ 100 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਤੇਜ਼ਾਬ ਪੀੜਤਾ ਲਈ ਉਲੀਕੀ ਇਸ ਸਕੀਮ ਦਾ ਉਦੇਸ਼ ਉਨ੍ਹਾਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਜੋ ਤੇਜ਼ਾਬ ਦੇ ਹਮਲੇ ਕਾਰਨ ਦਿਵਿਆਂਗ ਹੋ ਚੁੱਕੀਆਂ ਹਨ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਤੇਜ਼ਾਬ ਰਾਹੀਂ ਹਮਲਾ ਔਰਤਾਂ ਵਿਰੁੱਧ ਹਿੰਸਾ ਦਾ ਇਕ ਘਿਨਾਉਣਾ ਰੂਪ ਹੈ, ਜੋ ਕਿ ਅਪਰਾਧੀ ਵੱਲੋਂ ਸੋਚ ਵਿਚਾਰ ਕੇ ਕੀਤਾ ਜਾਂਦਾ ਹੈ।
ਇਸ ਨਾਲ ਪੀੜਤ ਦੇ ਸਰੀਰ ਜਾਂ ਸਰੀਰ ਦੇ ਕਿਸੇ ਹਿੱਸੇ ਨੂੰ ਸਥਾਈ ਜਾ ਅੰਸ਼ਿਕ ਨੁਕਸਾਨ ਪਹੁੰਚਦਾ ਹੈ। ਇਸ ਕਰਕੇ ਨਾ ਕੇਵਲ ਮਾਨਸਿਕ ਅਤੇ ਸਰੀਰਕ ਪੀੜਾ ਬਲਕਿ ਹੋਰ ਬਹੁਤ ਕਿਸਮ ਦੀਆਂ ਇਨਫੈਕਸ਼ਨਾਂ, ਅੰਨ੍ਹਾਪਨ ਆਦਿ ਵੀ ਪ੍ਰਮੁੱਖ ਰੂਪ ਵਿਚ ਵੇਖਣ ਵਿਚ ਆਉਂਦਾ ਹੈ । ਇਸ ਤੋਂ ਇਲਾਵਾ ਸਮਾਜਿਕ ਅਤੇ ਅਰਥਿਕ ਮਾੜੇ ਪ੍ਰਭਾਵ ਵੀ ਔਰਤਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ਪੂਰੀ ਤਰ੍ਹਾਂ ਰਾਜ ਵਲੋਂ ਚਲਾਈ ਜਾ ਰਹੀ ਵਿੱਤੀ ਸਹਾਇਤਾ ਸਕੀਮ ਅਧੀਨ 40 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੀਆਂ ਪੰਜਾਬ ਰਾਜ ਦੀਆਂ ਵਸਨੀਕ ਔਰਤਾਂ (ਬੈਂਚ ਮਾਰਕ ਦਿਵਿਆਂਗਤਾ) ਜੋ ਤੇਜ਼ਾਬ ਪੀੜਤ ਹੋਣ, ਨੂੰ ਮੁੜ ਵਸੇਬੇ ਅਤੇ ਆਤਮ-ਨਿਰਭਰ ਬਣਾਉਣ ਲਈ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਪੀੜਤ ਮਹਿਲਾ ਵੱਲੋਂ ਐਫ.ਆਈ.ਆਰ/ਸ਼ਿਕਾਇਤ ਦੀ ਕਾਪੀ ਰਜਿਸਟਰਡ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ 22 ਤੇਜ਼ਾਬ ਪੀੜਤ ਮਹਿਲਾਵਾਂ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਲੁਧਿਆਣਾ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ, ਮੋਗਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਇਸ ਸਕੀਮ ਅਧੀਨ ਵਿੱਤੀ ਲਾਭ ਲੈ ਰਹੀਆਂ ਹਨ। ਕੈਬਨਿਟ ਮੰਤਰੀ ਨੇ ਤੇਜ਼ਾਬ ਪੀੜਤਾਂ ਲਈ ਚਲਾਈ ਜਾ ਰਹੀ ਸਕੀਮ ਬਾਰੇ ਦੱਸਦਿਆਂ ਕਿਹਾ ਕਿ ਪੀੜਤਾਂ ਦੇ ਭਵਿੱਖ ਨੂੰ ਵਧੀਆ ਬਣਾਉਣ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੀ ਨਿਵਾਸੀ ਰਮਨਦੀਪ ਕੌਰ ਇਸ ਸਕੀਮ ਅਧੀਨ 8 ਹਜ਼ਾਰ ਰੁਪਏ ਦਾ ਵਿੱਤੀ ਲਾਭ ਲੈ ਕੇ ਆਪਣੀ ਪੜ੍ਹਾਈ ਚੰਗੇ ਨੰਬਰਾਂ ਨਾਲ ਕਰਕੇ ਭਵਿੱਖ ਵਿਚ ਅਫਸਰ ਬਣਨ ਦੇ ਸੁਪਨੇ ਨੂੰ ਪੂਰਾ ਕਰਨਾ ਚਾਹੁੰਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਦੀ ਮਹਿੰਦਰ ਕੌਰ ਇਸ ਸਕੀਮ ਅਧੀਨ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਰਾਹੀਂ ਆਪਣਾ ਇਲਾਜ ਡੀ.ਐਮ.ਸੀ ਲੁਧਿਆਣਾ ਅਤੇ ਅਮਨਪ੍ਰੀਤ ਕੌਰ ਆਪਣਾ ਇਲਾਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਕਰਵਾ ਰਹੀ ਹੈ।
ਜ਼ਿਲ੍ਹਾ ਲੁਧਿਆਣਾ ਦੀ ਰਮਨਦੀਪ ਕੌਰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਮਾਲੀ ਸਹਾਇਤਾ ਨਾਲ ਆਪਣੀਆਂ 2 ਬੇਟੀਆਂ ਅਤੇ 1 ਬੇਟੇ ਦੀ ਸਕੂਲ ਫੀਸ ਅਤੇ ਹੋਰ ਰੋਜ਼ ਦੀਆਂ ਜ਼ਰੂਰਤਾਂ ਪੂਰੀਆਂ ਕਰ ਰਹੀ ਹੈ। ਇਸ ਰਾਸ਼ੀ ਦੇ ਨਾਲ ਇਹ ਮਹਿਲਾਵਾਂ ਆਤਮ-ਨਿਰਭਰ ਹੋ ਕੇ ਸੁਚੱਜੇ ਢੰਗ ਨਾਲ ਆਪਣਾ ਜੀਵਨ ਬਸਰ ਕਰ ਰਹੀਆਂ ਹਨ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ