<p><strong>ਜਲੰਧਰ&comma; 6 ਫਰਵਰੀ &vert;<&sol;strong> 2 ਦਿਨ ਪਹਿਲਾਂ ਪੰਜਾਬ ਵਿਚ ਡੀਐਸਪੀ ਬਣੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਉਤੇ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਇਲਜ਼ਾਮ ਲੱਗਾ ਹੈ। ਲੜਕੀ ਦਾ ਇਲਜ਼ਾਮ ਹੈ ਕਿ ਵਰੁਣ ਨੇ ਉਸ ਨੂੰ ਇੰਸਟਾਗ੍ਰਾਮ &OpenCurlyQuote;ਤੇ ਫਸਾਇਆ ਸੀ। ਇਸ ਤੋਂ ਬਾਅਦ ਉਸ ਨੇ 5 ਸਾਲ ਤੱਕ ਉਸ ਨਾਲ ਬਲਾਤਕਾਰ ਕੀਤਾ।<&sol;p>&NewLine;<p>ਵਰੁਣ ਖਿਲਾਫ ਕਰਨਾਟਕ ਦੇ ਬੈਂਗਲੁਰੂ &OpenCurlyQuote;ਚ ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਮਾਮਲੇ &OpenCurlyQuote;ਚ ਛਾਪੇਮਾਰੀ ਕਰਨ ਲਈ ਬੈਂਗਲੁਰੂ ਪੁਲਿਸ ਦੀ ਟੀਮ ਪੰਜਾਬ ਅਤੇ ਹਿਮਾਚਲ ਪਹੁੰਚ ਚੁੱਕੀ ਹੈ। ਹਾਲਾਂਕਿ ਪੰਜਾਬ ਪੁਲਿਸ ਕੋਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਰੁਣ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।<&sol;p>&NewLine;<p>ਵਰੁਣ ਨੂੰ ਪਿਛਲੇ ਐਤਵਾਰ ਨੂੰ ਡੀਐਸਪੀ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ ਸੀ। ਉਸ ਦਾ ਜਨਮ ਹਿਮਾਚਲ ਵਿਚ ਹੋਇਆ ਸੀ ਪਰ ਹੁਣ ਉਹ ਆਪਣੇ ਪਰਿਵਾਰ ਨਾਲ ਜਲੰਧਰ ਵਿਚ ਰਹਿੰਦਾ ਹੈ। ਬੈਂਗਲੁਰੂ ਪੁਲਿਸ ਨੂੰ ਦਿੱਤੇ ਬਿਆਨਾਂ &OpenCurlyQuote;ਚ ਲੜਕੀ ਨੇ ਦੱਸਿਆ ਕਿ 17 ਸਾਲ ਦੀ ਉਮਰ &OpenCurlyQuote;ਚ ਉਹ 2019 &OpenCurlyQuote;ਚ ਇੰਸਟਾਗ੍ਰਾਮ ਜ਼ਰੀਏ ਵਰੁਣ ਕੁਮਾਰ ਦੇ ਸੰਪਰਕ &OpenCurlyQuote;ਚ ਆਈ ਸੀ। ਉਦੋਂ ਵਰੁਣ ਸਪੋਰਟਸ ਅਥਾਰਟੀ ਆਫ ਇੰਡੀਆ &OpenCurlyQuote;ਚ ਟ੍ਰੇਨਿੰਗ ਲੈ ਰਹੇ ਸਨ। ਇਸ ਤੋਂ ਬਾਅਦ ਵਰੁਣ ਨੇ ਵਿਆਹ ਦੇ ਬਹਾਨੇ ਉਸ ਨਾਲ ਬਲਾਤਕਾਰ ਕੀਤਾ। ਇਹ ਸਿਲਸਿਲਾ ਪਿਛਲੇ 5 ਸਾਲਾਂ ਤੋਂ ਚੱਲ ਰਿਹਾ ਸੀ। ਹੁਣ ਉਹ 21 ਸਾਲਾਂ ਦੀ ਹੈ। ਵਰੁਣ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;