ਜਲੰਧਰ, 27 ਸਤੰਬਰ | ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਮਸ਼ਹੂਰ ਭਜਨ ਗਾਇਕ ਕਨ੍ਹਈਆ ਮਿੱਤਲ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਈਸਾਈ ਭਾਈਚਾਰੇ ਵੱਲੋਂ ਕਨ੍ਹਈਆ ਮਿੱਤਲ ਖ਼ਿਲਾਫ਼ ਇਹ ਕੇਸ ਦਰਜ ਕਰਵਾਇਆ ਗਿਆ ਹੈ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਕਨ੍ਹਈਆ ਮਿੱਤਲ ਨੇ ਦਿੱਲੀ ਵਿਚ ਇਕ ਜਾਗਰਣ ਦੌਰਾਨ ਸਟੇਜ ਤੋਂ ਈਸਾਈ ਭਾਈਚਾਰੇ ਅਤੇ ਉਨ੍ਹਾਂ ਦੇ ਪ੍ਰਭੂ ਯਿਸੂ ਬਾਰੇ ਅਪਮਾਨਜਨਕ ਸ਼ਬਦ ਬੋਲੇ ਸਨ। ਨਾਲ ਹੀ, ਮਹਾਦੇਵ ਸ਼ਿਵ ਨੂੰ ਈਸਾ ਮਸੀਹ ਦਾ ਪਿਤਾ ਕਰਾਰ ਦਿੱਤਾ।
ਜਾਣਕਾਰੀ ਅਨੁਸਾਰ ਪੰਜਾਬ ਕ੍ਰਿਸਚੀਅਨ ਲੀਡਰਸ਼ਿਪ ਦੇ ਚੇਅਰਮੈਨ ਪਾਸਟਰ ਹਰਜੋਤ ਸੇਠੀ ਅਤੇ ਪੰਜਾਬ ਪ੍ਰਧਾਨ ਸੁਰਜੀਤ ਥਾਪਰ ਦੀ ਸ਼ਿਕਾਇਤ ‘ਤੇ ਕਨ੍ਹਈਆ ਮਿੱਤਲ ਵਿਰੁੱਧ ਲਾਂਬੜਾ ਥਾਣੇ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਭਾਰਤੀ ਦੰਡਾਵਲੀ ਦੀ ਧਾਰਾ 294-ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਈਸਾਈ ਭਾਈਚਾਰੇ ਦੀ ਲੀਡਰਸ਼ਿਪ ਦਾ ਕਹਿਣਾ ਹੈ ਕਿ ਕਨ੍ਹਈਆ ਮਿੱਤਲ ਨੇ ਭਾਈਚਾਰੇ ਨੂੰ ਜ਼ਲੀਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਨ੍ਹਈਆ ਮਿੱਤਲ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।
ਬ੍ਰੇਕਿੰਗ : ਭਜਨ ਗਾਇਕ ਕਨ੍ਹਈਆ ਮਿੱਤਲ ਖ਼ਿਲਾਫ਼ ਜਲੰਧਰ ‘ਚ FIR ਦਰਜ, ਧਾਰਮਿਕ ਭਾਵਨਾਵਾਂ ਭੜਕਾਉਣ ਦੇ ਲੱਗੇ ਇਲਜ਼ਾਮ
Related Post