ਜਲੰਧਰ | ਲਾਂਬੜਾ ਦੇ ਗਊਸ਼ਾਲਾ ਸੰਚਾਲਕ ਧਰਮਵੀਰ ਦੀ ਮੌਤ ਦੇ ਮਾਮਲੇ ਵਿੱਚ ਅੱਜ ਜਲੰਧਰ ਪੁਲਿਸ ਨੇ ਸੀਆਈਏ ਸਟਾਫ ਦੇ ਇੰਚਾਰਜ ਪੁਸ਼ਪ ਬਾਲੀ ਉੱਤੇ ਵੀ ਕੇਸ ਦਰਜ ਕਰ ਦਿੱਤਾ ਗਿਆ।
ਪਰਿਵਾਰ ਨੇ ਬੁੱਧਵਾਰ ਨੂੰ ਘਰ ਦੇ ਬਾਹਰ ਲਾਸ਼ ਰੱਖ ਕੇ ਧਰਨਾ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਆਪਣੇ ਮੁਲਾਜ਼ਮ ਪੁਸ਼ਪ ਬਾਲੀ ਉੱਤੇ ਐਫਆਈਆਰ ਦਰ ਕਰ ਲਈ।
ਧਰਮਵੀਰ ਨੇ ਸੋਮਵਾਰ ਸਵੇਰੇ ਫੇਸਬੁੱਕ ’ਤੇ ਲਾਈਵ ਹੋ ਕੇ ਜ਼ਹਿਰ ਨਿਗਲ ਲਿਆ ਸੀ ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ ਸੀ।
ਲਾਈਵ ਹੋ ਕੇ ਖੁਦਕੁਸ਼ੀ ਕਰਨ ਲਈ ਜ਼ਹਿਰ ਪੀਣ ਤੋਂ ਪਹਿਲਾਂ ਉਸ ਨੇ ਹਲਕਾ ਵਿਧਾਇਕ ਤੇ ਸੀਏ ਸਟਾਫ ਜਲੰਧਰ ਦੇ ਇੰਚਾਰਜ ਸਮੇਤ ਕਈ ਕਾਂਗਰਸੀਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ।
ਫੇਸਬੁੱਕ ’ਤੇ ਲਾਈਵ ਹੋ ਕੇ ਧੰਮਾ ਨੇ ਕਿਹਾ ਸੀ ਕਿ ਉਹ ਲੰਬੇ ਅਰਸੇ ਤੋਂ ਲਾਂਬੜਾ ’ਚ ਇਕ ਗਊਸ਼ਾਲਾ ਚਲਾ ਰਿਹਾ ਹੈ ਤੇ ਉਸ ਨੇ ਗਊਸ਼ਾਲਾ ਦੇ ਨਾਲ ਹੀ ਸ਼੍ਰੀ ਹਨੂੰਮਾਨ ਮੰਦਰ ਦੀ ਉਸਾਰੀ ਵੀ ਕਰਵਾਈ ਹੈ।
ਪਰਿਵਾਰ ਦੀ ਮੰਗ ਹੈ ਕਿ ਕਰਤਾਰਪੁਰ ਇਲਾਕੇ ਦੇ ਐਮਐਲਏ ਸੁਰਿੰਦਰ ਚੌਧਰੀ ਉੱਤੇ ਵੀ ਐਫਆਈਆਰ ਦਰਜ ਕੀਤੀ ਜਾਵੇ।
ਉਸ ਨੇ ਦੋਸ਼ ਲਾਇਆ ਕਿ ਹਲਕਾ ਕਾਂਗਰਸੀ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅਤੇ ਸੀਆਈਏ ਸਟਾਫ ਜਲੰਧਰ ਦੇ ਇੰਚਾਰਜ ਪੁਸ਼ਪ ਬਾਲੀ ਅਤੇ ਲਾਂਬੜਾ ਵਾਸੀ ਕਾਂਗਰਸੀ ਆਗੂ ਸੰਜੀਵ ਕਾਲਾ, ਸ਼੍ਰੀਰਾਮ ਮੋਹਨ ਅਤੇ ਗੌਤਮ ਮੋਹਨ ਵੱਲੋਂ ਉਸ ਨੂੰ ਲੰਬੇ ਅਰਸੇ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵੱਲੋਂ ਉਸ ਨੂੰ ਗਊਸ਼ਾਲਾ ਅਤੇ ਹਨੂੰਮਾਨ ਮੰਦਰ ਨੂੰ ਬੰਦ ਕਰਨ ਲਈ ਦਬਾਅ ਪਾਇਆ ਜਾ ਰਿਹਾ ਸੀ।
(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।