ਕਪੂਰਥਲਾ ਮਰਡਰ ਕੇਸ ‘ਚ 12 ‘ਤੇ FIR : ਪਿਤਾ ਬੋਲਿਆ- ਕਤਲ ਕਰਨ ਵਾਲਿਆਂ ਨੇ ਪਹਿਲਾਂ ਸਾਨੂੰ ਕਾਲ ਕੀਤੀ, ਅਸੀਂ ਸੀਰੀਅਸਲੀ ਨਹੀਂ ਲਿਆ

0
2537

ਕਪੂਰਥਲਾ, 1 ਨਵੰਬਰ | ਕਪੂਰਥਲਾ  ਦੇ ਪਿੰਡ ਸਿੱਧਵਾਂ ਦੋਨਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ 12 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇੱਥੇ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿੱਚ ਤਕਰਾਰ ਹੋ ਗਈ ਸੀ। ਜਿਸ ਵਿੱਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਜਾਨ ਚਲੀ ਗਈ।

ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਦਰ ਦੀ ਐਸਐਚਓ ਸੋਨਮਦੀਪ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਵਿਜੇ ਕੁਮਾਰ ਦੀ ਲਾਸ਼ ਅੱਜ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਸਿੱਧਵਾਂ ਦੋਨਾ ਦੇ ਰਹਿਣ ਵਾਲੇ ਤਰਸੇਮ ਚੰਦਰ ਪੁੱਤਰ ਸੂਰਤ ਚੰਦ ਨੇ ਆਪਣੀ ਸ਼ਿਕਾਇਤ ‘ਚ ਦੱਸਿਆ ਕਿ 30 ਅਕਤੂਬਰ ਨੂੰ ਸ਼ਾਮ 7:30 ਵਜੇ ਉਹ ਆਪਣੇ ਲੜਕੇ ਵਿਜੇ ਕੁਮਾਰ ਉਰਫ਼ ਚੀਕੂ ਅਤੇ ਉਸ ਦੇ ਦੋਸਤ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਨਾਲ ਪਿੰਡ ਵਿੱਚ ਬਣੇ ਪਾਰਕ ਵਿੱਚ ਖੜ੍ਹੇ ਸਨ ਤਾਂ ਨੇੜੇ ਖੜ੍ਹੇ ਮੇਰੇ ਲੜਕੇ ਵਿਜੇ ਕੁਮਾਰ ਨੂੰ ਰਾਜਵੀਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਸਿੱਧਵਾਂ ਦੋਨਾ ਦਾ ਫੋਨ ਆਇਆ ਕਿ ਅਸੀਂ ਤੁਹਾਡੇ ਵੱਲ ਆ ਰਹੇ ਹਾਂ। ਉਦੋਂ ਹੀ ਰਾਜਕੁਮਾਰ ਦੇ ਲੜਕੇ ਰਾਕੇਸ਼ ਕੁਮਾਰ ਦਾ ਉਸਦੇ ਫ਼ੋਨ ਉਤੇ ਫੋਨ ਆਇਆ ਅਤੇ ਕਿਹਾ ਕਿ ਉਹ ਅੱਜ ਉਸਦੇ ਪੁੱਤਰ ਨੂੰ ਛੱਡਣਗੇ ਨਹੀਂ| ਮੈਂ ਇਸ ਨੂੰ ਨਜ਼ਰਅੰਦਾਜ਼ ਕੀਤਾ ਅਤੇ ਆਪਣੇ ਘਰ ਵੱਲ ਚੱਲ ਪਿਆ।

ਫਿਰ ਕੁਝ ਦੇਰ ਬਾਅਦ ਇਕ ਚਿੱਟੇ ਰੰਗ ਦੀ ਸਕਾਰਪੀਓ ਕਾਰ (ਪੀ.ਬੀ.-29-ਡਬਲਯੂ-5100) ਅਤੇ ਬਾਈਕ ‘ਤੇ ਸਵਾਰ ਕੁਝ ਨੌਜਵਾਨ ਆਏ। ਜਿਨ੍ਹਾਂ ਕੋਲ ਪਿਸਤੌਲ ਅਤੇ ਛੁਰੇ ਸਨ। ਇਨ੍ਹਾਂ ਵਿੱਚੋਂ ਲਵਪ੍ਰੀਤ ਸਿੰਘ ਨੇ ਮੇਰੇ ਲੜਕੇ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਇਸ ਗੋਲ਼ੀ ਉਸ ਨੂੰ ਲੱਗੀ ਅਤੇ ਉਹ ਜ਼ਮੀਨ ‘ਤੇ ਡਿੱਗ ਪਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਦੇ ਹੋਰ ਲੋਕ ਵੀ ਇਕੱਠੇ ਹੋ ਗਏ ਅਤੇ ਫਿਰ ਸਾਰੇ ਮੁਲਜ਼ਮ ਭੱਜ ਗਏ।

ਸ਼ਿਕਾਇਤਕਰਤਾ ਤਰਸੇਮ ਚੰਦ ਨੇ ਦੱਸਿਆ ਕਿ ਉਨ੍ਹਾਂ ਨੇ ਲੋਕਾਂ ਦੀ ਮਦਦ ਨਾਲ ਤੁਰੰਤ ਆਪਣੇ ਜ਼ਖਮੀ ਲੜਕੇ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਤਰਸੇਮ ਚੰਦ ਦੀ ਸ਼ਿਕਾਇਤ ’ਤੇ ਥਾਣਾ ਸਦਰ ਪੁਲਿਸ ਨੇ ਮੁਲਜ਼ਮ ਲਵਪ੍ਰੀਤ ਸਿੰਘ, ਅਸ਼ੋਕ ਕੁਮਾਰ, ਰਾਜਵੀਰ ਸਿੰਘ, ਦੀਪਕ ਗਿੱਲ, ਜਸਵਿੰਦਰ ਸਿੰਘ ਅਤੇ ਰਾਜਕੁਮਾਰ ਤੋਂ ਇਲਾਵਾ 5-6 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੀ ਐਸਐਚਓ ਸੋਨਮਦੀਪ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।