ਨਸ਼ਾ ਛੁਡਾਊ ਕੇਂਦਰ ਦੇ ਸੰਚਾਲਕਾਂ ‘ਤੇ FIR: 20 ਮਰੀਜ਼ਾਂ ਨੂੰ ਕਈ ਸਾਲਾਂ ਤੋਂ ਬਣਾ ਕੇ ਰੱਖਿਆ ਸੀ ਬੰਧਕ

0
1097

ਬਠਿੰਡਾ। ਬਠਿੰਡਾ ਦੇ ਮਹਾਂ ਸਿੰਘ ਵਾਲਾ ਮਹਿਰਾਜ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਦੋ ਸੰਚਾਲਕਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬਠਿੰਡਾ ਦੇ ਪਿੰਡ ਸੂਚ ਦੇ ਵਾਸੀ ਰਣਜੀਤ ਸਿੰਘ ਅਤੇ ਕੁਲਦੀਪ ਸਿੰਘ ਵਜੋਂ ਹੋਈ ਹੈ। ਦੋਵਾਂ ਖਿਲਾਫ ਥਾਣਾ ਸਿਟੀ ਰਾਮਪੁਰਾ ਵਿਖੇ ਇੰਡੀਅਨ ਮੈਡੀਕਲ ਕੌਂਸਲ ਐਕਟ 1956 ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।ਫਿਲਹਾਲ ਦੋਵੇਂ ਦੋਸ਼ੀ ਫਰਾਰ ਹਨ ਅਤੇ ਪੁਲਸ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ‘ਚ ਲੱਗੀ ਹੋਈ ਹੈ।

ਪ੍ਰਸ਼ਾਸਨਿਕ ਟੀਮ ਨੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਵਿੱਚ ਜਾਂਚ ਤੋਂ ਬਾਅਦ ਗੇਟ ਨੂੰ ਸੀਲ ਕਰਕੇ ਇਸ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਇਸ ਕੇਂਦਰ ਵਿੱਚ ਬੰਦੀ ਬਣਾਏ ਗਏ ਜ਼ਿਆਦਾਤਰ ਮਰੀਜ਼ ਬਠਿੰਡਾ ਦੇ ਵਸਨੀਕ ਹਨ। ਸਾਰੇ 20 ਮਰੀਜ਼ਾਂ ਨੂੰ ਰਿਹਾਈ ਤੋਂ ਬਾਅਦ ਸਥਿਤ ਸਰਕਾਰੀ ਕਾਉਂਸਲਿੰਗ ਅਤੇ ਰੀ-ਹੈਬਲੀਟੇਸ਼ਨ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੈਂਟਰ ਵਿੱਚ ਬਤੌਰ ਸਟਾਫ਼ ਰਹਿ ਰਹੇ ਹੋਰ 10 ਵਿਅਕਤੀਆਂ ਨੂੰ ਪ੍ਰਸ਼ਾਸਨ ਦੀ ਜਾਂਚ ਟੀਮ ਨੇ ਪੁਲਿਸ ਹਵਾਲੇ ਕਰ ਦਿੱਤਾ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਕਈ ਸਾਲਾਂ ਤੋਂ ਚਲਾਇਆ ਜਾ ਰਿਹਾ ਸੀ। ਬਠਿੰਡਾ ਸਮੇਤ ਹੋਰਨਾਂ ਜ਼ਿਲ੍ਹਿਆਂ ਤੋਂ ਨਸ਼ੇ ਦੇ ਆਦੀ ਲੋਕ ਇੱਥੇ ਲਿਆਂਦੇ ਗਏ ਹਨ। ਪਰ ਹੁਣ ਤੱਕ ਬਠਿੰਡਾ ਪੁਲਿਸ ਜਾਂ ਪ੍ਰਸ਼ਾਸਨ ਨੂੰ ਇਸ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ। ਇਸ ਵੇਲੇ ਵੀ ਕੇਂਦਰ ਵਿੱਚ 1-1 ਸਾਲ ਤੋਂ ਵੱਧ ਸਮੇਂ ਤੋਂ ਰਹਿ ਰਹੇ ਲੋਕ ਮਿਲਦੇ ਸਨ। ਪੁਲਿਸ-ਪ੍ਰਸ਼ਾਸਨ ਦੀਆਂ ਟੀਮਾਂ ਨੇ ਮਰੀਜ਼ਾਂ ਸਮੇਤ ਉਥੇ ਡਿਊਟੀ ਕਰ ਰਹੇ ਸਟਾਫ਼ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।