ਅਵਤਾਰ ਨਗਰ 4 ਲੋਕਾਂ ‘ਤੇ ਐਫਆਈਆਰ ਦਰਜ, ਕੋਰੋਨਾ ਪੀੜਤ ਹੋਣ ਦੇ ਬਾਵਜੂਦ ਘੁੰਮ ਰਹੇ ਸੀ ਬਾਹਰ

0
644

ਜਲੰਧਰ . ਅਵਤਾਰ ਨਗਰ ਦੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਤੇ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਇਹ 4 ਮੈਂਬਰਾਂ ਕੋਰੋਨਾ ਤੋਂ ਪੀੜਕ ਸਨ ਤੇ ਹੋਮ ਕੁਆਰੰਟਾਇਨ ਕਰਨ ਦੇ ਬਾਵਜੂਦ ਘਰ ਤੋਂ ਬਾਹਰ ਘੁੰਮ ਰਹੇ ਸਨ। ਪੁਲਿਸ ਨੇ ਅਪੈਡਾਮਿਕ ਡੀਸਿਜ਼ ਐਕਟ 1897 ਦੇ ਤਹਿਤ ਇਹਨਾਂ ਉਪਰ ਮਾਮਲਾ ਦਰਜ ਕਰ ਲਿਆ ਹੈ।

ਪ੍ਰਸ਼ਾਸਨ ਦੁਆਰਾ ਕੋਰੋਨਾ ਪੀੜਤ ਲੋਕਾਂ ਨੂੰ ਹੋਮ ਕੁਆਰੰਟਾਇਨ ਇਸ ਲਈ ਕੀਤਾ ਜਾਂਦਾ ਹੈ ਕਿ ਬਾਕੀ ਲੋਕਾਂ ਨੂੰ ਕੋਰੋਨਾ ਦੀ ਲਾਗ ਤੋਂ ਬਚਾਇਆ ਜਾ ਸਕੇ। ਲੋਕਾਂ ਦੁਆਰਾਂ ਪ੍ਰਸ਼ਾਸਨ ਦੇ ਆਦੇਸ਼ਾਂ ਨੂੰ ਹਲਕਾ ਲਿਆ ਜਾ ਰਿਹਾ, ਜਿਸ ਕਰਕੇ ਜਿਲ੍ਹੇ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 675 ਤੇ ਐਕਟਿਵ ਕੇਸ ਨੇ 385, ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ।  

ਜਲੰਧਰ ਦਾ ਹਰ ਅਪਡੇਟ ਸਿੱਧਾ ਮੋਬਾਈਲ ਤੇ

• ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ।
• Whatsapp ਗਰੁੱਪ ਨਾਲ ਜੁੜਣ ਲਈ ਲਿੰਕ ‘ਤੇ ਕਲਿੱਕ ਕਰੋ।
• ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ ਨਾਲ ਵੀ ਜ਼ਰੂਰ ਜੁੜੋ।