ਫਿਰੋਜ਼ਪੁਰ | ਬੀਬੀ ਹਰਸਿਮਰਤ ਕੌਰ ਬਾਦਲ ਫਿਰੋਜ਼ਪੁਰ ‘ਚ ਅੱਜ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਮੀਟਿੰਗ ਤੋਂ ਬਾਅਦ ਲੰਚ ਤੇ ਉਸ ਤੋਂ ਬਾਅਦ ਬੀਬੀ ਬਾਦਲ ਨੇ ਪ੍ਰੈੱਸ ਕਾਨਫਰੰਸ ਕਰਨੀ ਸੀ ਪਰ ਲੰਚ ਵੇਲੇ ਉਥੇ ਹੰਗਾਮਾ ਹੋ ਗਿਆ।

ਕੁਝ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਮੌਕੇ ‘ਤੇ ਪਹੁੰਚ ਗਏ। ਇਸੇ ਦੌਰਾਨ ਹਲਕਾ ਗੁਰੂ ਹਰਸਹਾਏ ਤੋਂ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਗੱਡੀ ‘ਤੇ ਕਿਸੇ ਨੇ ਫਾਇਰਿੰਗ ਕਰ ਦਿੱਤੀ ਤੇ ਉਸ ਦੀ ਭੰਨਤੋੜ ਵੀ ਕੀਤੀ। ਹਾਲਾਂਕਿ ਅਕਾਲੀ ਆਗੂ ਵਾਲ-ਵਾਲ ਬਚ ਗਏ।

ਇਸ ਬਾਰੇ ਜਾਣਕਾਰੀ ਮਿਲਦੇ ਹੀ ਬੀਬੀ ਬਾਦਲ ਲੰਚ ਵਿਚਾਲੇ ਛੱਡ ਕੇ ਸਿੱਧਾ ਐੱਸਐੱਸਪੀ ਦਫ਼ਤਰ ਪਹੁੰਚ ਗਏ। ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਨਾਲ ਕਾਂਗਰਸੀ ਵਰਕਰ ਵੀ ਸ਼ਾਮਲ ਸਨ, ਜਿਨ੍ਹਾਂ ਨੇ ਗੋਲ਼ੀਆਂ ਚਲਾਈਆਂ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਤ੍ਰਾਹ-ਤ੍ਰਾਹ ਕਰ ਰਿਹਾ ਹੈ, ਜਦਕਿ ਮੁੱਖ ਮੰਤਰੀ ਚੰਨੀ ਫੋਟੋਆਂ ਖਿਚਵਾਉਣ ਜਾਂ ਦਿੱਲੀ ਦਰਬਾਰ ‘ਚ ਹਾਜ਼ਰੀ ਭਰਨ ਤੋਂ ਹੀ ਵਿਹਲੇ ਨਹੀਂ ਹੋ ਰਹੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ