ਜਲੰਧਰ, 11 ਜਨਵਰੀ | ਗੋਰਾਇਆ ਦੇ ਵੱਡਾ ਪਿੰਡ ਰੋਡ ‘ਤੇ ਸਥਿਤ ਡੀਪੀ ਜੁੈਲਰ ਦੀ ਬੰਦ ਦੁਕਾਨ ਨੂੰ ਬਦਮਾਸ਼ਾਂ ਨੇ ਨਿਸ਼ਾਨਾ ਬਣਾਇਆ। ਅਣਪਛਾਤੇ ਬਦਮਾਸ਼ ਦੁਕਾਨ ਦੇ ਸ਼ਟਰ ‘ਤੇ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ। ਫਾਇਰਿੰਗ ਦੌਰਾਨ ਇੱਕ ਗੋਲੀ ਸ਼ਟਰ ਨੂੰ ਲੱਗੀ, ਜਿਸ ਕਾਰਨ ਸ਼ਟਰ ਵਿੱਚ ਛੇਦ ਪੈ ਗਿਆ।
ਗੋਲੀਆਂ ਦੀ ਆਵਾਜ਼ ਸੁਣਦੇ ਹੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਇਸ ਮਾਮਲੇ ਨੂੰ ਲੈ ਕੇ ਦੁਕਾਨ ਮਾਲਕ ਨੇ ਕੈਮਰੇ ਸਾਹਮਣੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।
ਉੱਧਰ, ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਬਦਮਾਸ਼ਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।