ਗੁਰਦਾਸਪੁਰ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ, ਗੋਲੀ ਲੱਗਣ ਨਾਲ 1 ਜ਼ਖਮੀ

0
359

ਗੁਰਦਾਸਪੁਰ, 10 ਸਤੰਬਰ | ਇਥੋਂ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਕਾਹਲਾਂਵਾਲੀ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਗੋਲੀਆਂ ਚੱਲੀਆਂ। ਇਸ ਦਰਮਿਆਨ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਦੋਂਕਿ 4 ਹੋਰ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਵੀ ਪਿੰਡ ਨਬੀ ਨਗਰ ਵਿਖੇ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿਚ ਲੜਾਈ ਹੋ ਗਈ ਸੀ, ਜਿਸ ਵਿੱਚ ਚਰਨਜੀਤ ਨਾਮ ਦਾ ਨੌਜਵਾਨ ਜ਼ਖਮੀ ਹੋ ਗਿਆ ਸੀ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ, ਜਿਸ ਦਾ ਅੱਜ ਪਿੰਡ ਤਲਵੰਡੀ ਗੁਰਾਇਆ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਹ ਗੈਂਗਸਟਰ ਚਰਨਜੀਤ ਦੀ ਅੰਤਿਮ ਅਰਦਾਸ ਵਿਚ ਪਹੁੰਚੇ ਸਨ ਜਿਥੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ।