ਫਗਵਾੜਾ : ਨਿਉ ਮਾਡਲ ਟਾਉਣ ‘ਚ ਕਾਰੋਬਾਰੀ ਦੇ ਘਰ ਦੇ ਬਾਹਰ ਨਕਾਬਪੋਸ਼ਾਂ ਨੇ ਕੀਤੀ ਫਾਇਰਿੰਗ

    0
    362

    ਫਗਵਾੜਾ. ਨਿਊ ਮਾਡਲ ਟਾਊਨ ਇਲਾਕੇ ‘ਚ ਬੀਤੀ ਦੇਰ ਰਾਤ ਕਾਰ ਸਵਾਰ ਨਕਾਬਪੋਸ਼ ਹਮਲਾਵਰਾਂ ਵਲੋਂ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਫਾਇਰਿੰਗ ਕੀਤੇ ਜਾਣ ਦੀ ਖਬਰ ਹੈ। ਹਮਲਾਵਰਾਂ ਨੇ ਗੇਟ ‘ਤੇ ਕਈ ਫਾਇਰ ਕੀਤੇ ਤੇ ਫਰਾਰ ਹੋ ਗਏ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਐਸਪੀ ਮਨਵਿੰਦਰ ਸਿੰਘ ਅਤੇ ਐਸਐਚਓ ਥਾਣਾ ਸਿਟੀ ਮੁਤਾਬਕ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ, ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਛੇਤੀ ਹੀ ਦੋਸ਼ੀਆਂ ਨੂੰ ਗਿਰਫਤਾਰ ਕਰ ਲਿਆ ਜਾਏਗਾ। 

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।