ਮੋਗਾ ਦੇ ਪਿੰਡ ‘ਚ ਪੁਲਿਸ ‘ਤੇ ਫਾਇਰਿੰਗ, ਇੱਕ ਹੈਂਡ ਕਾਂਸਟੇਬਲ ਦੀ ਮੌਤ, ਇੰਸਪੇਕਟਰ ਸਮੇਤ 2 ਗੰਭੀਰ ਜਖਮੀ

0
1909

ਮੋਗਾ ( ਨਵੀਨ ਬੱਧਨੀ ). ਜ਼ਿਲੇ ਦੇ ਨੇੜਲੇ ਪਿੰਡ ਖੋਸਾ ਪਾਂਡੋ ‘ਚ ਬੀਤੀ ਦੇਰ ਰਾਤ ਵਿਖੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਮੁਜਰਮ ਨੂੰ ਫੜਨ ਆਈ ਪੁਲਿਸ ‘ਤੇ ਨੌਜਵਾਨ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਗੋਲੀ ਲੱਗਣ ਨਾਲ ਇੱਕ ਹੈੱਡ ਕਾਂਸਟੇਬਲ ਜਗਮੋਹਨ ਸਿੰਘ ਦੀ ਮੌਤ ਹੋ ਗਈ, ਜਦਕਿ ਸੀ.ਆਈ.ਏ ਮੋਗਾ ਦੇ ਇੰਸਪੈਕਟਰ ਤਰਲੋਚਨ ਸਿੰਘ ਅਤੇ ਇੱਕ ਹੈੱਡ ਕਾਂਸਟੇਬਲ ਰਿਧਮ ਜ਼ਖਮੀ ਹੋ ਗਏ।

ਜਾਣਕਾਰੀ ਅਨੁਸਾਰ ਖੋਸਾ ਪਾਂਡੋ ਵਾਸੀ ਗੁਰਵਿੰਦਰ ਸਿੰਘ ਦਾ ਦਿਨ ਵੇਲੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਚਾਚੇ ਨਾਲ ਤਕਰਾਰ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ ਸੀ ਤੇ ਪੁਲਿਸ ਪਾਰਟੀ ਜਦ ਗੁਰਵਿੰਦਰ ਨੂੰ ਫੜਨ ਆਈ ਤਾਂ ਉਸ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਬਾਅਦ ਵਿਚ ਭਾਰੀ ਪੁਲਿਸ ਫੋਰਮ ਮੰਗਵਾਉਣ ‘ਤੇ ਗੁਰਵਿੰਦਰ ਨੇ ਆਪਣੇ ਬਾਪ ਦੇ ਅਸਲੇ ਨਾਲ ਪੁਲਿਸ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਆਲਾ ਅਧਿਕਾਰੀ ਮੌਕੇ ‘ਤੇ ਪਹੁੰਚੇ। ਸੂਤਰਾਂ ਅਨੁਸਾਰ ਪੁਲਿਸ ਵੱਲੋਂ ਗੋਲੀ ਚਲਾਉਣ ਵਾਲਾ ਨੌਜਵਾਨ ਗੁਰਵਿੰਦਰ ਸਿੰਘ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵਿਚ ਜਮੀਨੀ ਵਿਵਾਦ ਸੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਤੱਕ ਪਹੁੰਚਣ ਤੋਂ ਬਾਅਦ ਇਹ ਘਟਨਾ ਹੋਈ।