ਬਠਿੰਡਾ . ਵੀਰਵਾਰ ਨੂੰ ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਪਹਿਲੀਂ ਮੌਤ ਹੋ ਗਈ ਹੈ। ਕੋਰੋਨਾ ਨਾਲ ਮਰਨ ਵਾਲਾ ਇਹ ਮਰੀਜ਼ ਆਦੇਸ਼ ਹਸਪਤਾਲ ਵਿਚ ਦਾਖਲ ਸੀ। ਜਿਸਦੀ ਕੁਝ ਦਿਨ ਪਹਿਲਾਂ ਨਿਊਰੋ ਸਜਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਹੋ ਗਈ ਸੀ। ਅੱਜ ਉਸ ਨੇ ਆਦੇਸ਼ ਹਸਪਤਾਲ ਵਿਚ ਹੀ ਦੰਮ ਤੋੜ ਦਿੱਤਾ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੁੰਦਨ ਪਾਲ ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮਰੀਜ਼ ਦਾ ਟੈਸਟ ਕਰਨ ਤੋਂ ਪਹਿਲਾਂ ਕੋਰੋਨਾ ਟੈਸਟ ਕੀਤਾ ਗਿਆ ਸੀ। ਜਿਸ ਦੀ ਰਿਪੋਰਟ ਆਪ੍ਰੇਸ਼ਨ ਹੋਣ ਤੋਂ ਬਾਅਦ ਪਾਜੀਟਿਵ ਆਈ ਸੀ। ਜਿਲ੍ਹੇ ਵਿਚ ਕੋਰੋਨਾ ਨਾਲ ਇਹ ਪਹਿਲੀਂ ਮੌਤ ਹੈ। ਸਿਹਤ ਵਿਭਾਗ ਨੇ ਦੱਸਿਆ ਕੀ ਮਰੀਜ਼ ਦਾ ਆਪ੍ਰੇਸ਼ਨ ਕਰਨ ਵਾਲੇ ਡਾਕਟਰ ਤੇ ਸਟਾਫ਼ ਸਾਰਿਆਂ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।