ਰਣਜੀਤ ਸਿੰਘ ਕਤਲ ਕੇਸ ‘ਚ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

0
634

ਪੰਚਕੂਲਾ | ਰਣਜੀਤ ਸਿੰਘ ਕਤਲ ਮਾਮਲੇ ‘ਚ ਰਾਮ ਰਹੀਮ ਨੂੰ ਸਜ਼ਾ ਦਾ ਅੱਜ ਪੰਚਕੂਲਾ ਅਦਾਲਤ ਵਿੱਚ ਐਲਾਨ ਕੀਤਾ ਜਾਵੇਗਾ। 8 ਅਕਤੂਬਰ ਨੂੰ ਰਣਜੀਤ ਸਿੰਘ ਦੇ ਕਤਲ ਮਾਮਲੇ ‘ਚ ਰਾਮ ਰਹੀਮ ਸਣੇ 5 ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਇਸ ਮਾਮਲੇ ‘ਚ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਜਸਵੀਰ, ਸਬਦੀਲ ਤੇ ਅਵਤਾਰ ਨੂੰ ਵੀ ਦੋਸ਼ੀ ਪਾਇਆ ਗਿਆ ਹੈ। ਰਣਜੀਤ ਸਿੰਘ ਦੀ ਸਾਲ 2002 ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪਿਛਲੇ ਸ਼ੁੱਕਰਵਾਰ ਰਾਮ ਰਹੀਮ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ। ਰਾਮ ਰਹੀਮ ਪਹਿਲਾਂ ਹੀ ਸਾਧਵੀਆਂ ਨਾਲ ਬਲਾਤਕਾਰ ਤੇ ਇਕ ਪੱਤਰਕਾਰ ਦੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਹੈ। ਕਤਲ ਕੇਸ ਦੇ ਇਕ ਹੋਰ ਮੁਲਜ਼ਮ ਦੀ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ।

ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਅਦਾਲਤ ਵਿੱਚ ਪੇਸ਼ੀ

ਕਾਨੂੰਨ ਵਿਵਸਥਾ ਨੂੰ ਧਿਆਨ ‘ਚ ਰੱਖਦਿਆਂ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ 4 ਹੋਰ ਦੋਸ਼ੀਆਂ ਨੂੰ ਸਖ਼ਤ ਸੁਰੱਖਿਆ ਵਿਚਾਲੇ ਅੰਬਾਲਾ ਜੇਲ੍ਹ ਤੋਂ ਪੰਚਕੂਲਾ ਅਦਾਲਤ ‘ਚ ਲਿਆਂਦਾ ਜਾਵੇਗਾ। ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।