ਜਲੰਧਰ. ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਜਲੰਧਰ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਤੇਜ਼ੀ ਨਾਲ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ। ਅੱਜ ਸ਼ਹਿਰ ਵਿੱਚ 5 ਹੋਰ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਹੁਣ ਤੱਕ ਸ਼ਹਿਰ ਵਿੱਚ ਕੋਰੋਨਾ ਦੇ 47 ਮਾਮਲੇ ਸਾਹਮਣੇ ਆਏ ਹਨ। ਅੱਜ ਸਾਹਮਣੇ ਆਏ ਮਰੀਜ਼ ਕਿਨ੍ਹਾਂ ਇਲਾਕਿਆਂ ਵਿੱਚ ਰਹਿੰਦੇ ਹਨ। ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਹ ਮਾਮਲੇ ਵੀ ਪਾਜ਼ੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੇ ਹੀ ਹਨ। ਇਸ ਲਈ ਸਰਕਾਰ ਦੀਆਂ ਹਿਦਾਇਤਾਂ ਦਾ ਪਾਲਨ ਕਰੋ।

ਅੱਜ ਸਾਹਮਣੇ ਆਏ 5 ਮਰੀਜ਼ ਪਹਿਲਾਂ ਪਾਜ਼ੀਟਿਵ ਆਏ ਮਰੀਜ਼ ਜਸਬੀਰ ਸਿੰਘ ਦੇ ਸੰਪਰਕ ਸਨ, ਜੋ ਕਿ ਉਸੇ ਨਾਲ ਜਲੰਧਰ ਦੇ ਇਕ ਵੱਡੇ ਪੰਜਾਬੀ ਅਖਬਾਰ ਵਿੱਚ ਕੰਮ ਕਰਦੇ ਸਨ। ਇਨ੍ਹਾਂ ਦੀ ਪਛਾਣ ਲਖਬੀਰ ਕੁਮਾਰ (39), ਸੁਰਜੀਤ ਕੁਮਾਰ(42), ਤਰੂਨ ਚੌਧਰੀ(27), ਕਰਨਪਾਲ(36) ਅਤੇ ਅਤੁਲ ਵਰਮਾ (29) ਦੇ ਰੂਪ ਵਿੱਚ ਹੋਈ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ 1 ਨਵਾਂ ਕੇਸ ਕੇਸ ਬਸਤੀ ਦਾਨਿਸ਼ਮੰਦਾ ਤੋਂ ਅਸ਼ੋਕ ਕੁਮਾਰ(65) ਦਾ ਸਾਹਮਣੇ ਆਇਆ ਹੈ।

ਪਟਿਆਲਾ ਜਿਲ੍ਹੇ ਵਿੱਚ ਵੀ ਦੋ ਮਰੀਜਾਂ ਦੀ ਰਿਪੋਰਟ ਪਾਜੀਟਿਵ ਆਈ ਹੈ। ਜਿਸ ਨਾਲ ਪਟਿਆਲਾ ਵਿੱਚ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ।

ਸੋਸ਼ਲ ਡਿਸਟੈਂਟ ਤੇ ਘਰ ਵਿੱਚ ਰਹਿਣਾ ਹੀ ਸੇਫ਼

ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।